18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਵਿਜ਼ਡਮ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਦਾ ਗੁਰੂ ਘਰ ਵਲੋਂ ਸਨਮਾਨ

ਅਜੀਤ ਡੈਸਕ 02-06-2025
ਕਿਸ਼ਨਪੁਰਾ ਕਲਾਂ, 1 ਜੂਨ (ਅਮੋਲਕ ਸਿੰਘ ਕਲਸੀ)-ਵਿਜ਼ਡਮ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਦਾ ਗੁਰਦੁਆਰਾ ਸਾਹਿਬ (ਧਰਮਸ਼ਾਲਾ) ਲੀਲ੍ਹਾ ਵਿਖੇ ਧਾਰਮਿਕ ਸਮਾਗਮ ਵਿਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਮੈਡਲਾਂ ਨਾਲ ਸਨਮਾਨ ਕੀਤਾ ਗਿਆ | ਧਾਰਮਿਕ ਸਮਾਗਮ ਦੌਰਾਨ ਬੱਚਿਆਂ ਨੂੰ ਸੁਆਲ ਜਵਾਬ ਪੁੱਛੇ ਗਏ ਤੇ ਸਿੱਖ ਇਤਿਹਾਸ ਨਾਲ ਸੰਬੰਧਿਤ ਜਾਣਕਾਰੀ ਦਿੱਤੀ ਗਈ | ਇਨ੍ਹਾਂ ਮੁਕਾਬਲਿਆਂ ਦੌਰਾਨ ਪਹਿਲੀ, ਦੂਜੀ ਤੇ ਤੀਸਰੀ ਪੁਜ਼ੀਸ਼ਨਾਂ ਹਾਸਲ ਕਰਨ ਵਾਲਿਆਂ ਬੱਚਿਆਂ ਦਾ ਸਨਮਾਨ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਅਨੀਤਾ ਕਾਲੜਾ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਅਨੀਤਾ ਕਾਲੜਾ, ਵਾਇਸ ਪਿ੍ੰਸੀਪਲ ਸਤਵਿੰਦਰਜੀਤ, ਪੀ.ਆਰ.ਓ. ਕੁਲਬੀਰ ਮੈਡਮ, ਜਸਵੰਤ, ਡੀ.ਪੀ. ਗਗਨਦੀਪ, ਨਿਸ਼ਾ, ਹਰਪ੍ਰੀਤ, ਕਿਰਨ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਪੰਚਮੁਖੀ ਧਾਮ ਮੰਦਰ 'ਚ ਸੰਕੀਰਤਨ ਕਰਵਾਇਆ ਅਗਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਮੋਗਾ ਦੀ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।