18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਪਿੰਡ ਭਿੰਡਰ ਖ਼ੁਰਦ 'ਚ ਨਸ਼ਾ ਮੁਕਤੀ ਕਮੇਟੀ ਦਾ ਗਠਨ

ਅਜੀਤ ਡੈਸਕ 01-09-2025
ਕਿਸ਼ਨਪੁਰਾ ਕਲਾਂ, 31 ਅਗਸਤ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਤੇ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਰਹਿਨੁਮਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪਿੰਡਾਂ ਅੰਦਰ ਨਸ਼ਾ ਮੁਕਤੀ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ | ਇਸੇ ਮੁਹਿੰਮ ਤਹਿਤ ਪਿੰਡ ਭਿੰਡਰ ਖ਼ੁਰਦ ਵਿਖੇ ਸਮੁੱਚੀ ਗ੍ਰਾਮ ਪੰਚਾਇਤ ਦੀ ਅਗਵਾਈ ਹੇਠ ਪਿੰਡ ਵਿਚੋਂ ਨਸ਼ਿਆਂ ਨੂੰ ਮੁਕੰਮਲ ਤੌਰ 'ਤੇ ਬੰਦ ਕਰਨ ਲਈ ਪਿੰਡ ਵਿਚ ਨਸ਼ਾ ਮੁਕਤੀ ਕਮੇਟੀ ਦਾ ਗਠਨ ਕੀਤਾ ਗਿਆ | ਇਸ ਸਮੇਂ ਕੋਆਰਡੀਨੇਟਰ ਸੁਖਮੰਦਰ ਸਿੰਘ, ਪ੍ਰਸ਼ਾਸਨ ਵਲੋਂ ਪੰਚਾਇਤ ਸੈਕਟਰੀ ਰਾਜਵੀਰ ਸਿੰਘ ਇੰਦਰਗੜ੍ਹ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਕੋਆਰਡੀਨੇਟਰ ਸੁਖਮੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪਿੰਡ ਪੱਧਰ ਤੇ ਬਣਾਈ ਗਈ ਨਸ਼ਾ ਮੁਕਤੀ ਕਮੇਟੀ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕਰੇਗੀ ਅਤੇ ਜੋ ਵੀ ਵਿਅਕਤੀ ਪਿੰਡ ਅੰਦਰ ਨਸ਼ਾ ਵੇਚਦਾ ਜਾਂ ਕਰਦਾ ਹੈ, ਉਸ ਦੀ ਪੜਤਾਲ ਕਰਕੇ ਉਸ ਨੂੰ ਇਸ ਭੈੜੀ ਬਿਮਾਰੀ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਪਿੰਡ ਵਿਚ ਵੀ ਕੋਈ ਤਸਕਰ ਨਸ਼ੇ ਦਾ ਕਾਰੋਬਾਰ ਕਰਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਦੇਖ ਰੇਖ ਹੇਠ ਹਲਕਾ ਧਰਮਕੋਟ ਦੇ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਦੀ ਸ਼ੁਰੂ ਕੀਤੀ ਮੁਹਿੰਮ ਨੂੰ ਹੋਰ ਬਲ ਮਿਲ ਸਕੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕੋਆਰਡੀਨੇਟਰ ਸੁਖਮੰਦਰ ਸਿੰਘ, ਸੁਰਜੀਤ ਸਿੰਘ ਪੰਚ, ਦਵਿੰਦਰ ਸਿੰਘ ਲੱਕੀ ਪੰਚ, ਪੰਚ ਬਲਵੰਤ ਸਿੰਘ ਬਾਬੂ ਭਿੰਡਰ, ਕੁਲਵੰਤ ਸਿੰਘ, ਅਜਮੇਰ ਸਿੰਘ, ਰਣਜੀਤ ਸਿੰਘ ਬਿੱਟੂ ਪੰਚ, ਇੰਦਰਜੀਤ ਸਿੰਘ, ਭੋਲਾ ਸਿੰਘ ਪੰਚ, ਆਤਮਾ ਸਿੰਘ, ਜਗਰਾਜ ਸਿੰਘ ਜੱਗਾ ਪ੍ਰੇਮੀ, ਅਸ਼ਵਿੰਦਰ ਸਿੰਘ ਵੀਰੂ, ਗੁਰਬਖ਼ਸ਼ ਸਿੰਘ ਪੱਪੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਦੁਕਾਨ ਮਕਾਨ ਬਚਾਓ ਸੰਘਰਸ਼ ਕਮੇਟੀ ਤੇ ਭਾਕਿਯੂ ਏਕਤਾ ਉਗਰਾਹਾਂ ਵਲੋਂ ਡੀ.ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪੰਜਾਬ ਦੇ ਹੜ੍ਹ ਪੀੜਤ ਸਰਕਾਰ ਤੋਂ ਕੋਈ ਉਮੀਦ ਨਾ ਰੱਖਣ-ਕਸ਼ਮੀਰਾ ਸਿੰਘ ਭੇਖਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।