27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਪਿੰਡ ਮਾੜੀ ਮੁਸਤਫਾ ਦੀ ਜਸ਼ਨਪ੍ਰੀਤ ਕੌਰ ਨੇ ਚਮਕਾਇਆ ਪੰਜਾਬ ਦਾ ਨਾਂਅ

ਅਜੀਤ ਡੈਸਕ 03-09-2025
ਠੱਠੀ ਭਾਈ, 2 ਸਤੰਬਰ (ਜਗਰੂਪ ਸਿੰਘ ਮਠਾੜੂ)-ਮੋਗਾ ਜ਼ਿਲੇ੍ਹ ਦੇ ਅਧੀਨ ਪੈਂਦੇ ਪਿੰਡ ਮਾੜੀ ਮੁਸਤਫਾ ਦੀ ਹੋਣਹਾਰ ਲੜਕੀ ਨੇ ਪਿੰਡ ਦਾ ਹੀ ਨਹੀਂ ਸਗੋਂ ਜ਼ਿਲੇ੍ਹ ਦਾ ਪੂਰੇ ਪੰਜਾਬ ਵਿਚ ਨਾਂਅ ਚਮਕਾਇਆ ਹੈ | ਪਿੰਡ ਮਾੜੀ ਮੁਸਤਫਾ ਵਾਸੀ ਪਿਤਾ ਛਿੰਦਰ ਸਿੰਘ ਅਤੇ ਮਾਤਾ ਸਰਬਜੀਤ ਕੌਰ ਦੀ ਧੀ ਜਸ਼ਨਪ੍ਰੀਤ ਕੌਰ ਵਲੋਂ ਮੈਡੀਕਲ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਬਦਲੇ ਉਨ੍ਹਾਂ ਨੂੰ ਡਾਕਟਰੇਟ ਦੀ ਮਾਨਦ ਦਾ ਐਵਾਰਡ ਮਿਲਣ ਤੋਂ ਬਾਅਦ ਉਨ੍ਹਾਂ ਦੇ ਪਿਤਾ ਛਿੰਦਰ ਸਿੰਘ ਤੇ ਮਾਤਾ ਸਰਬਜੀਤ ਕੌਰ ਸਮੇਤ ਪਰਿਵਾਰਕ ਮੈਂਬਰਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ | ਜਸ਼ਨਪ੍ਰੀਤ ਕੌਰ ਨੂੰ ਇਹ ਐਵਾਰਡ ਦਿੱਲੀ ਵਿਖੇ ਅਚੀਵਰ ਐਵਾਰਡ ਕੌਂਸਲ ਵਲੋਂ ਇੰਸਟੀਚਿਊਸ਼ਨਜ਼ ਕਲੱਬ ਆਫ ਇੰਡੀਆ ਵਲੋਂ ਨਵੀਂ ਦਿੱਲੀ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਮਿਲਿਆ | ਜਸ਼ਨਪ੍ਰੀਤ ਕੌਰ ਇਕਲੌਤੀ ਪੰਜਾਬ ਦੀ ਲੜਕੀ ਹੈ ਜਿਸ ਨੇ ਇਹ ਮਾਣ ਪ੍ਰਾਪਤ ਕੀਤਾ ਹੈ | ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਸ਼ਨਪ੍ਰੀਤ ਕੌਰ ਨੇ ਕਿਹਾ ਕਿ ਇਹ ਸਨਮਾਨ ਉਹ ਆਪਣੇ ਪਿਤਾ ਛਿੰਦਰ ਸਿੰਘ ਅਤੇ ਮਾਤਾ ਸਰਬਜੀਤ ਕੌਰ ਨੂੰ ਸਮਰਪਿਤ ਕਰਦੀ ਹੈ |

ਪਿਛਲੀ ਖ਼ਬਰ ਦਰਬਾਰ ਸੰਪ੍ਰਦਾਇ ਲੋਪੋ ਵੀ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਲਈ ਯਤਨਸ਼ੀਲ ਰਹੇਗੀ-ਸੰਤ ਲੋਪੋ ਅਗਲੀ ਖ਼ਬਰ 3 ਦਿਨਾਂ ਨਾਮਧਾਰੀ ਜੋੜ ਮੇਲਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।