27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਯੂਥ ਆਗੂ ਇਕਬਾਲਦੀਪ ਹੈਰੀ ਹੜ੍ਹ ਪੀੜਤਾਂ ਨੂੰ ਘਰਾਂ 'ਚ ਜਾ ਕੇ ਦੇ ਰਹੇ ਘਰੇਲੂ ਸਮੱਗਰੀ

ਅਜੀਤ ਡੈਸਕ 03-09-2025
ਫ਼ਤਿਹਗੜ੍ਹ ਪੰਜਤੂਰ, 2 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਸ਼੍ਰੋਮਣੀ ਅਕਾਲੀ ਦਲ ਪੰਜ ਮੈਂਬਰੀ ਕਮੇਟੀ ਵਲੋਂ ਬਣਾਏ ਅਬਜ਼ਰਵਰ ਅਤੇ ਸੀਨੀਅਰ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਸਾਬਕਾ ਚੇਅਰਮੈਨ ਸਿਹਤ ਸੇਵਾਵਾਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਨ੍ਹਾਂ ਦੇ ਨਿੱਜੀ ਸਹਾਇਕ ਯੂਥ ਆਗੂ ਇਕਬਾਲਦੀਪ ਸਿੰਘ ਹੈਰੀ ਆਪਣੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੇ ਨਾਲ ਘਰ-ਘਰ ਜਾ ਕੇ ਘਰੇਲੂ ਸਮੱਗਰੀ ਵੰਡ ਰਹੇ ਹਨ | ਉਨ੍ਹਾਂ ਕਿਹਾ ਕਿ ਸਾਡੇ ਹੜ੍ਹ ਪੀੜਤ ਭੈਣਾਂ ਭਰਾਵਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਟੀਮ ਹਮੇਸ਼ਾ ਨਾਲ ਖੜ੍ਹੀ ਹੈ, ਉਨ੍ਹਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਅਕਾਲੀ ਦਲ ਦੀਆਂ ਟੀਮਾਂ ਪ੍ਰਭਾਵਿਤ ਖੇਤਰਾਂ ਵਿਚ ਹਰ ਸੰਭਵ ਮਦਦ ਲਈ ਦਿਨ ਰਾਤ ਕੰਮ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਹੜ ਪੀੜਤਾਂ ਦੀ ਮਦਦ ਆਉਣ ਵਾਲੇ ਸਮੇਂ ਦੇ ਵਿਚ ਵੀ ਜਾਰੀ ਰਹੇਗੀ |

ਪਿਛਲੀ ਖ਼ਬਰ ਵਿਧਾਇਕਾ ਅਰੋੜਾ ਵਲੋਂ ਪੁਰਾਣੀ ਦਾਣਾ ਮੰਡੀ ਗੇਟ ਦੀ ਡਿੱਗੀ ਛੱਤ ਵਾਲੀ ਜਗ੍ਹਾ ਦਾ ਮੁਆਇਨਾ ਅਗਲੀ ਖ਼ਬਰ ਦਰਬਾਰ ਸੰਪ੍ਰਦਾਇ ਲੋਪੋ ਵੀ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਲਈ ਯਤਨਸ਼ੀਲ ਰਹੇਗੀ-ਸੰਤ ਲੋਪੋ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।