27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਡਾ. ਅਮਨਦੀਪ ਕੌਰ ਅਰੋੜਾ ਹੜ੍ਹ ਪੀੜਤਾਂ ਲਈ ਅੱਗੇ ਆਏ

ਅਜੀਤ ਡੈਸਕ 03-09-2025
ਮੋਗਾ, 2 ਸਤੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਆਮ ਆਦਮੀ ਪਾਰਟੀ ਪੰਜਾਬ ਦੇ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਅਤੇ ਮੋਗਾ ਹਲਕੇ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਅਤੇ ਮਹਿਲਾ ਵਿੰਗ ਦੇ ਅਹੁਦੇਦਾਰ ਹੜ੍ਹ ਪੀੜਤਾਂ ਲਈ ਅੱਗੇ ਆਏ | ਉਨ੍ਹਾਂ ਨੇ ਸਤਲੁਜ ਦਰਿਆ ਦੇ ਕੰਢੇ ਸਥਿਤ ਹੜ੍ਹ ਪ੍ਰਭਾਵਿਤ ਪਿੰਡਾਂ ਅਤੇ ਪੰਜਾਬ ਦੇ ਅਜਨਾਲਾ, ਸੁਲਤਾਨਪੁਰ ਲੋਧੀ, ਫ਼ਿਰੋਜ਼ਪੁਰ, ਜ਼ੀਰਾ ਦਾ ਦੌਰਾ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ | ਇਸ ਮੌਕੇ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਮਹਿਲਾ ਵਿੰਗ ਹੜ੍ਹ ਪੀੜਤਾਂ ਦੀ ਮਦਦ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਡਿਊਟੀਆਂ ਲਗਾਈਆਂ ਹਨ | ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਸਾਨੂੰ ਪੰਜਾਬ ਵਿਚ ਪੈਦਾ ਹੋਈ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਤਾਕਤ ਦੇਣ | ਉਨ੍ਹਾਂ ਕਿਹਾ ਕਿ ਹੜ੍ਹ ਦੇ ਔਖੇ ਸਮੇਂ ਵਿਚ, ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਅਤੇ ਜ਼ਰੂਰੀ ਸਮਾਨ ਪ੍ਰਦਾਨ ਕਰਨਾ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਪਹਿਲੀ ਜ਼ਿੰਮੇਵਾਰੀ ਹੈ |

ਪਿਛਲੀ ਖ਼ਬਰ ਮੀਂਹ ਕਾਰਨ 120 ਸਾਲ ਪੁਰਾਣੇ ਬਾਗ ਗਲੀ ਦੇ ਪ੍ਰਵੇਸ਼ ਦੁਆਰ ਦੀ ਛੱਤ ਡਿਗੀ ਅਗਲੀ ਖ਼ਬਰ ਮਕਾਨ ਦੀ ਛੱਤ ਡਿੱਗੀ, ਜਾਨੀ ਨੁਕਸਾਨ ਤੋਂ ਬਚਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।