27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸਿਵਲ ਸਰਜਨ ਮੋਗਾ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀਆਂ ਐਂਬੂਲੈਂਸਾਂ <br/>

ਅਜੀਤ ਡੈਸਕ 03-09-2025
ਮੋਗਾ, 2 ਸਤੰਬਰ (ਗੁਰਤੇਜ ਸਿੰਘ ਬੱਬੀ)-ਸਿਹਤ ਵਿਭਾਗ ਮੋਗਾ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਦਵਾਈਆਂ ਸਮੇਤ ਐਂਬੂਲੈਂਸਾਂ ਭੇਜੀਆਂ ਗਈਆਂ | ਇਹ ਐਂਬੂਲੈਂਸ ਮੈਡੀਸਿਟੀ ਹਸਪਤਾਲ ਮੋਗਾ, ਦਿੱਲੀ ਹਾਰਟ ਸੁਪਰ ਸਪੈਸ਼ਲਿਟੀ ਹਸਪਤਾਲ ਮੋਗਾ, ਡਾ. ਸੰਦੀਪ ਗਰਗ ਹਸਪਤਾਲ ਜ਼ੀਰਾ ਰੋਡ ਮੋਗਾ, ਡਾ. ਰਜੀਵ ਹਸਪਤਾਲ ਮੋਗਾ ਨੇ ਆਪਣੀਆਂ ਐਂਬੂਲੈਂਸਾਂ ਹੜ ਪੀੜਤਾਂ ਵਾਲੇ ਇਲਾਕਿਆਂ ਵਿਚ ਭੇਜਣ ਲਈ ਸਿਹਤ ਵਿਭਾਗ ਨੂੰ ਦਿੱਤੀਆਂ | ਇਸ ਮੌਕੇ ਸਿਵਲ ਸਰਜਨ ਮੋਗਾ ਡਾ. ਪ੍ਰਦੀਪ ਕੁਮਾਰ ਮਹਿੰਦਰਾ ਨੇ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਡਾ. ਸੰਜੀਵ ਮਿੱਤਲ ਅਤੇ ਸੀਨੀਅਰ ਮੈਡੀਕਲ ਆਫ਼ੀਸਰ ਡਾ. ਗਗਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਇਹ ਐਂਬੂਲੈਂਸਾਂ ਨੂੰ ਰਵਾਨਾ ਕੀਤਾ ਗਿਆ | ਇਸ ਮੌਕੇ ਸਿਵਲ ਸਰਜਨ ਮੋਗਾ ਨੇ ਪ੍ਰਾਈਵੇਟ ਹਸਪਤਾਲਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਵਲੋਂ ਹੜ ਪੀੜਤਾਂ ਦਾ ਮੁਫ਼ਤ ਇਲਾਜ ਕਰਨ ਦੇ ਫ਼ੈਸਲੇ ਦੀ ਵੀ ਸ਼ਲਾਘਾ ਕੀਤੀ | ਇਸ ਮੌਕੇ ਡਾ. ਸੰਜੀਵ ਮਿੱਤਲ ਜ਼ਿਲ੍ਹਾ ਪ੍ਰਧਾਨ ਆਈ.ਐਮ.ਏ. ਮੋਗਾ ਨੇ ਕਿਹਾ ਕਿ ਸਮੂਹ ਡਾਕਟਰ ਹਮੇਸ਼ਾ ਇਸ ਕੁਦਰਤੀ ਆਫ਼ਤ ਨਾਲ ਲੜਨ ਦੇ ਲਈ ਲੋਕਾਂ ਦੇ ਨਾਲ ਖੜ੍ਹੇ ਹਨ ਅਤੇ ਸਿਹਤ ਵਿਭਾਗ ਦੀ ਹਰ ਤਰ੍ਹਾਂ ਦੀ ਮਦਦ ਲਈ ਤਿਆਰ ਹਨ | ਇਸ ਮੌਕੇ ਸਿਵਲ ਸਰਜਨ ਮੋਗਾ ਨੇ ਸਿਹਤ ਵਿਭਾਗ ਦੇ ਸਮੂਹ ਕਾਮਿਆਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਸਿਹਤ ਵਿਭਾਗ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਆਪਣਾ ਫ਼ਰਜ਼ ਸਮਝ ਕੇ ਇਸ ਕੁਦਰਤੀ ਆਫ਼ਤ ਦਾ ਮੁਕਾਬਲਾ ਕਰ ਰਹੇ ਹਨ |

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਵੰਡੀਆਂ ਇਲੈਕਟ੍ਰੀਕਲ ਕਿੱਟਾਂ <br/> ਅਗਲੀ ਖ਼ਬਰ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਜ਼ਿਲ੍ਹਾ ਅਬਜ਼ਰਵਰ ਲਗਾਉਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।