27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਪਾਠੀ ਸਿੰਘਾਂ ਨੂੰ ਗੁਰਬਾਣੀ ਦੀ ਸੰਥਿਆ ਲੈਣੀ ਜ਼ਰੂਰੀ-ਗਿਆਨੀ ਅਰਜਿੰਦਰ ਸਿੰਘ <br/>

ਅਜੀਤ ਡੈਸਕ 03-09-2025
ਕਿਸ਼ਨਪੁਰਾ ਕਲਾਂ, 2 ਸਤੰਬਰ (ਅਮੋਲਕ ਸਿੰਘ ਕਲਸੀ/ਪਰਮਿੰਦਰ ਸਿੰਘ ਗਿੱਲ)-ਸੰਤ ਬਾਬਾ ਵਿਸਾਖਾ ਦੀ 57ਵੀਂ ਬਰਸੀ ਸੰਬੰਧੀ ਅਖੰਡ ਪਾਠਾਂ ਦੀਆਂ ਲੜੀਆਂ ਆਰੰਭ ਹੋਈਆਂ ਹਨ | ਇਸ ਲੜੀ ਲਈ ਲਗਪਗ 150 ਪਾਠੀ ਸਿੰਘਾਂ ਨੇ ਸ਼ੁੱਧ ਪਾਠ ਪ੍ਰੀਖਿਆ 'ਚ ਭਾਗ ਲਿਆ | ਇਸ ਸਮੇਂ ਕਥਾ ਵਾਚਕ ਭਾਈ ਅਰਜਿੰਦਰ ਸਿੰਘ ਕਾਲਾ ਦਮਦਮੀ ਟਕਸਾਲ ਵਾਲਿਆਂ ਨੇ ਪਾਠੀਆਂ ਦੀ ਸ਼ੁੱਧ ਗੁਰਬਾਣੀ ਦੀ ਪ੍ਰੀਖਿਆ ਲਈ | ਇਸ ਮੌਕੇ ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਅਤੇ ਕਥਾ ਵਾਚਕ ਗਿਆਨੀ ਅਰਜਿੰਦਰ ਸਿੰਘ ਨੇ ਪਾਠੀ ਸਿੰਘਾਂ ਨੂੰ ਅਪੀਲ ਕੀਤੀ ਕਿ ਸ਼ੁੱਧ ਪਾਠ ਕਰਨ ਲਈ ਗੁਰਬਾਣੀ ਦੀ ਸੰਥਿਆ ਲੈਣੀ ਅਤਿ ਜ਼ਰੂਰੀ ਹੈ ਤੇ ਸੰਥਿਆ ਲੈ ਕੇ ਹੀ ਪਾਠ ਕਰਨਾ ਚਾਹੀਦਾ ਹੈ | ਇਸ ਮੌਕੇ ਪ੍ਰਧਾਨ ਮਹਿੰਦਰ ਸਿੰਘ ਮਾਨ, ਪ੍ਰਧਾਨ ਅਜਮੇਰ ਸਿੰਘ ਮਾਨ, ਜਗਜੀਤ ਸਿੰਘ ਜੀਤੂ, ਗੁਰਮੀਤ ਸਿੰਘ ਰਾਜਾ ਮੱਟੂ, ਗੁਰਜੰਟ ਸਿੰਘ ਜੰਟਾ, ਦਰਸ਼ਨ ਸਿੰਘ, ਰਣਦੀਪ ਸਿੰਘ ਕਾਲਾ ਆੜ੍ਹਤੀਆ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਹਰਗੋਬਿੰਦਸਰ ਸਾਹਿਬ ਠੱਠੀ ਭਾਈ ਦੇ ਮਹੰਤ ਬਾਬਾ ਸਾਧੂ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਮਜ਼ਦੂਰੀ ਨਾਲ ਗੁਜ਼ਾਰਾ ਕਰਨ ਵਾਲੇ ਪਰਿਵਾਰ ਦਾ ਮਕਾਨ ਡਿੱਗਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।