27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਅਕਾਲੀ ਆਗੂ ਰਣੀਆਂ ਕਰ ਰਹੇ ਹਨ ਨਵੇਂ ਬਣੇ ਅਕਾਲੀ ਦਲ ਨਾਲ ਹੜ੍ਹ ਪੀੜਤਾਂ ਦੀ ਮਦਦ <br/>

ਅਜੀਤ ਡੈਸਕ 03-09-2025
ਮੋਗਾ, 2 ਸਤੰਬਰ (ਗੁਰਤੇਜ ਸਿੰਘ ਬੱਬੀ)-ਜਿੱਥੇ ਨਵੇਂ ਬਣੇ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਪੰਜ ਮੈਂਬਰੀ ਕਮੇਟੀ ਦੇ ਮਨਪ੍ਰੀਤ ਸਿੰਘ ਇਆਲ਼ੀ ਅਤੇ ਹਲਕਾ ਧਰਮਕੋਟ ਤੋਂ ਸੀਨੀਅਰ ਅਕਾਲੀ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਪਿਛਲੇ ਇਕ ਹਫ਼ਤੇ ਤੋਂ ਫ਼ਤਿਹਗੜ੍ਹ ਪੰਜਤੂਰ ਕੋਲ ਦਰਿਆ ਦੇ ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦੇ ਹੜ ਪੀੜਤ ਲੋਕਾਂ ਦੀ ਮਦਦ ਕਰ ਰਹੇ ਹਨ ਉੱਥੇ ਸੀਨੀਅਰ ਅਕਾਲੀ ਆਗੂ ਦਵਿੰਦਰ ਸਿੰਘ ਰਣੀਆਂ ਵੀ ਆਪਣੀ ਟੀਮ ਨਾਲ ਪੁੱਜ ਕੇ ਹੜ੍ਹ ਪੀੜਤਾਂ ਦੀ ਮਦਦ ਕਰ ਰਹੇ ਹਨ | ਰਣੀਆਂ ਨੇ ਗੱਲਬਾਤ ਦੌਰਾਨ ਕਿਹਾ ਕਿ ਉਹ ਨਵੇਂ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਾਲ ਸੁਲਤਾਨਪੁਰ ਦੇ ਪਿੰਡਾਂ ਵਿਚ ਵੀ ਸੇਵਾ ਨਿਭਾ ਕੇ ਆਏ ਹਨ ਅਤੇ ਉਹ ਆਪਣੀ ਸੇਵਾ ਲਗਾਤਾਰ ਜਾਰੀ ਰੱਖਣਗੇ |

ਪਿਛਲੀ ਖ਼ਬਰ ਸੰਤ ਵਿਸਾਖਾ ਸਿੰਘ ਦੀ ਬਰਸੀ ਸੰਬੰਧੀ ਅਖੰਡ ਪਾਠਾਂ ਦੀ ਪਹਿਲੀ ਲੜੀ ਸ਼ੁਰੂ <br/> ਅਗਲੀ ਖ਼ਬਰ ਗੁਰਦੁਆਰਾ ਹਰਗੋਬਿੰਦਸਰ ਸਾਹਿਬ ਠੱਠੀ ਭਾਈ ਦੇ ਮਹੰਤ ਬਾਬਾ ਸਾਧੂ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।