28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਖ਼ਾਲਸਾ ਸਕੂਲ ਤਖਤੂਪੁਰਾ 'ਚ ਮਨਾਏ ਧਾਰਮਿਕ ਦਿਹਾੜੇ <br/>

ਅਜੀਤ ਡੈਸਕ 03-09-2025
ਨਿਹਾਲ ਸਿੰਘ ਵਾਲਾ, 2 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੁਆਰਾ ਚਲਾਏ ਜਾ ਰਹੇ ਅਦਾਰੇ ਗੁਰੂ ਨਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤਖਤੂਪੁਰਾ ਵਿਖੇ ਸਿੱਖ ਧਰਮ ਨਾਲ ਸੰਬੰਧਿਤ ਧਾਰਮਿਕ ਤੇ ਇਤਿਹਾਸਕ ਦਿਹਾੜੇ ਮਨਾਏ ਗਏ | ਧਾਰਮਿਕ ਅਧਿਆਪਕ ਭਾਈ ਦਵਿੰਦਰਦੁਆਰ ਸਿੰਘ ਨੇ ਦੱਸਿਆ ਕਿ ਪਿ੍ੰਸੀਪਲ ਸੰਦੀਪ ਸਿੰਘ ਵੋਹਰਾ ਦੀ ਰਹਿਨੁਮਾਈ ਹੇਠ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅਤੇ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦਾ ਗੁਰਗੱਦੀ ਦਿਵਸ ਪੂਰਨ ਗੁਰਮਰਿਆਦਾ ਅਨੁਸਾਰ ਮਨਾਏ ਗਏ | ਇਸ ਸਮੇਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਗੁਰਬਾਣੀ ਜਾਪ ਕੀਤੇ ਅਤੇ ਨਿਸ਼ਾਨ ਸਾਹਿਬ ਦੇ ਚੋਲ੍ਹਾ ਸਾਹਿਬ ਦੀ ਸੇਵਾ ਕੀਤੀ ਗਈ | ਇਸ ਮੌਕੇ ਪਿ੍ੰਸੀਪਲ ਸੰਦੀਪ ਸਿੰਘ ਵੋਹਰਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਲੁਕਾਈ ਦੇ ਰਹਿਬਰ ਹਨ | ਉਨ੍ਹਾਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਆਪਣਾ ਜੀਵਨ ਗੁਰਬਾਣੀ ਅਨੁਸਾਰ ਬਸਰ ਕਰਨ ਦਾ ਸੁਨੇਹਾ ਦਿੱਤਾ |

ਪਿਛਲੀ ਖ਼ਬਰ ਕੇਂਦਰ ਸਰਕਾਰ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰੇ-ਜੰਗ ਦੌਧਰ ਅਗਲੀ ਖ਼ਬਰ ਭਾਈ ਕਲਿਆਣਾ ਜੀ ਰਾਗੀ ਗ੍ਰੰਥੀ ਸੰਸਥਾ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।