28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਕੇਂਦਰ ਸਰਕਾਰ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰੇ-ਜੰਗ ਦੌਧਰ

ਅਜੀਤ ਡੈਸਕ 03-09-2025
ਮੋਗਾ, 2 ਸਤੰਬਰ (ਅਸ਼ੋਕ ਬਾਂਸਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾ ਆਗੂ ਲਖਵੀਰ ਸਿੰਘ ਜੰਗ ਦੌਧਰ ਨੇ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਪਿਛਲੇ ਦਿਨੀਂ ਡੈਮਾਂ ਤੋਂ ਫਲੱਡ ਗੇਟ ਖੋਲ੍ਹ ਕੇ ਪੰਜਾਬ ਅੰਦਰ ਦਰਿਆਵਾਂ ਰਾਹੀਂ ਹੜ੍ਹਾਂ ਦੀ ਸਥਿਤੀ ਬਣਾਈ ਗਈ ਹੈ ਜਿਸ ਨਾਲ ਕਿਸਾਨਾਂ ਦੀ ਹਜ਼ਾਰਾਂ ਏਕੜ ਝੋਨੇ ਦੀ ਫਸਲ ਵਹਿ ਗਈ ਹੈ ਅਤੇ ਘਰ ਵੀ ਢਹਿ ਢੇਰੀ ਹੋ ਗਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰੀ ਹੜ੍ਹਾਂ ਦੇ ਅਗਾਊਾ ਪ੍ਰਬੰਧ ਕਰਨ ਵਿਚ ਨਾਕਾਮ ਰਹੀ ਹੈ ਤੇ ਬੰਨ੍ਹਾਂ ਦੀ ਮੁਰੰਮਤ ਲਈ ਆਉਂਦੇ ਕਰੋੜਾਂ ਰੁਪਏ ਖੁਰਦ ਬੁਰਦ ਕਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਕਿਸਾਨ ਹਿਤੈਸ਼ੀ ਕਹਾਉਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਹੜ੍ਹ ਪੀੜਤਾਂ ਲਈ ਕੁਝ ਨਹੀਂ ਬੋਲਿਆ | ਇਸ ਤੋਂ ਜ਼ਾਹਿਰ ਹੁੰਦਾ ਹੈ ਕਿ ਪੰਜਾਬ ਨਾਲ ਬੀ.ਜੇ.ਪੀ. ਸਰਕਾਰ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਤੁਰੰਤ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰੇ |

ਪਿਛਲੀ ਖ਼ਬਰ ਢਾਡੀ ਸੁਖਦੇਵ ਸਿੰਘ ਚੜਿੱਕ ਨਾਲ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਖ਼ਾਲਸਾ ਸਕੂਲ ਤਖਤੂਪੁਰਾ 'ਚ ਮਨਾਏ ਧਾਰਮਿਕ ਦਿਹਾੜੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।