28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਹੜ੍ਹਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਪ੍ਰਧਾਨ ਮੰਤਰੀ ਨੂੰ ਫ਼ੌਰੀ ਮਿਲਣ-ਕਾਲੇਕੇ <br/>

ਅਜੀਤ ਡੈਸਕ 03-09-2025
ਨੱਥੂਵਾਲਾ ਗਰਬੀ, 2 ਸਤੰਬਰ (ਨਵਦੀਪ ਸਿੰਘ)-ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਨੇ ਜਿਸ ਤਰੀਕੇ ਨਾਲ ਪੰਜਾਬ 'ਚ ਤਬਾਹੀ ਮਚਾਈ ਹੋਈ ਹੈ ਅਤੇ ਦਰਜਨਾਂ ਲੋਕ ਅਤੇ ਸੈਂਕੜੇ ਪਸ਼ੂ ਮੌਤ ਦੇ ਮੂੰਹ ਵਿਚ ਜਾ ਪਏ ਹਨ ਅਤੇ ਫ਼ਸਲਾਂ ਦੀ ਜੋ ਬਰਬਾਦੀ ਦਾ ਆਲਮ ਦਿਖਾਈ ਦੇ ਰਿਹਾ ਹੈ, ਉਸ ਦੀ ਭਰਪਾਈ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੀਂਦ ਤੋਂ ਜਾਗ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਤੇ ਪੰਜਾਬ ਲਈ ਵਿਸ਼ੇਸ਼ ਪੈਕੇਜ ਮੰਗਣ ਤੋਂ ਇਲਾਵਾ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਜਾਣੂੰ ਕਰਵਾਉਣ | ਇਸ ਗੱਲ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਕਾਂਗਰਸ ਦੇ ਸੀਨੀਅਰ ਆਗੂ ਜਗਸੀਰ ਸਿੰਘ ਕਾਲੇਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਕਾਲੇਕੇ ਨੇ ਕਿਹਾ ਕਿ ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਲਈ ਵਿਸ਼ੇਸ਼ ਪੈਕੇਜ ਮਿਲਣਾ ਚਾਹੀਦਾ ਹੈ, ਕਿਉਂਕਿ ਪੰਜਾਬ ਵਿਚ ਹਰ ਪਾਸੇ ਹੜ੍ਹਾਂ ਨੇ ਤਬਾਹੀ ਲਿਆਂਦੀ ਹੋਈ ਹੈ | ਪਰ ਪੰਜਾਬ ਦਾ ਭਗਵੰਤ ਮਾਨ ਦਿੱਲੀ ਵਾਲਿਆਂ ਦੇ ਆਖੇ ਲੱਗ ਕੇ ਪੰਜਾਬ ਲਈ ਕੁਝ ਲੈ ਕੇ ਆਉਣ ਦੀ ਬਜਾਏ ਉਨ੍ਹਾਂ ਦੀਆਂ ਗੱਲਾਂ ਜ਼ਿਆਦਾ ਮੰਨ ਰਹੇ ਹਨ |

ਪਿਛਲੀ ਖ਼ਬਰ ਹੜ੍ਹਾਂ ਦੀ ਸਥਿਤੀ ਲਈ ਸੂਬਾ ਸਰਕਾਰ ਜ਼ਿੰਮੇਵਾਰ-ਗੋਰਾ <br/> ਅਗਲੀ ਖ਼ਬਰ ਜਸਵਿੰਦਰ ਸਿੰਘ ਸਿੱਧੂ ਪਸ਼ੂਆਂ ਲਈ ਚਾਰਾ ਲੈ ਕੇ ਪਿੰਡਾਂ 'ਚ ਪੁੱਜੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।