28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਕਾਰ-ਕੈਂਟਰ ਸੜਕ ਹਾਦਸੇ 'ਚ ਕਾਰ ਸਵਾਰ ਨੌਜਵਾਨਾਂ ਦੀ ਮੌਤ <br/>

ਅਜੀਤ ਡੈਸਕ 03-09-2025
ਕੋਟਕਪੂਰਾ, 2 ਸਤੰਬਰ (ਮੇਘਰਾਜ)-ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਸਥਿਤ ਪਿੰਡ ਖਾਰਾ ਨੇੜੇ ਵਾਪਰੇ ਕਾਰ-ਕੈਂਟਰ ਦਰਦਨਾਕ ਸੜਕ ਹਾਦਸੇ 'ਚ ਕਾਰ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ¢ ਮਿ੍ਤਕਾਂ ਦੀ ਪਛਾਣ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਹਰੀਕੇ ਕਲਾਂ ਨਿਵਾਸੀ ਰਜਿੰਦਰ ਕੁਮਾਰ ਅਤੇ ਜੈਤੋ ਹਲਕੇ ਦੇ ਪਿੰਡ ਅਜਿੱਤ ਗਿੱਲ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਦੋਵੇਂ ਮਿ੍ਤਕ ਨੌਜਵਾਨ ਇਕ ਨਿੱਜੀ ਪੈਸਟੀਸਾਈਡ ਕੰਪਨੀ 'ਚ ਕੰਮ ਕਰਦੇ ਸਨ ਅਤੇ ਕੰਮ ਲਈ ਕੋਟਕਪੂਰਾ ਤੋਂ ਸ੍ਰੀ ਮੁਕਤਸਰ ਸਾਹਿਬ ਵੱਲ ਜਾ ਰਹੇ ਸਨ | ਕਾਰ ਅਤੇ ਸਾਹਮਣੇ ਤੋਂ ਆ ਰਹੇ ਤੇਜ਼ ਰਫ਼ਤਾਰ ਕੈਂਟਰ ਵਿਚਕਾਰ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ, ਹਾਦਸੇ ਉਪਰੰਤ ਦੋਵਾਂ ਨੌਜਵਾਨਾਂ ਨੂੰ ਜ਼ਖ਼ਮੀ ਹਾਲਤ 'ਚ ਹਸਪਤਾਲ ਲਿਜਾਇਆ ਗਿਆ ਜਿੱਥੇ ਰਜਿੰਦਰ ਕੁਮਾਰ ਨੂੰ ਡਾਕਟਰਾਂ ਨੇ ਮਿ੍ਤਕ ਐਲਾਨ ਦਿੱਤਾ ਅਤੇ ਬਲਵਿੰਦਰ ਸਿੰਘ ਨੂੰ ਗੰਭੀਰ ਹਾਲਤ 'ਚ ਬਠਿੰਡਾ ਦੇ ਏਮਜ਼ ਹਸਪਤਾਲ ਭੇਜ ਦਿੱਤਾ ਤੇ ਉਸਦੀ ਰਸਤੇ 'ਚ ਹੀ ਮੌਤ ਹੋ ਗਈ | ਸੂਚਨਾ ਮਿਲਣ 'ਤੇ ਥਾਣਾ ਸਦਰ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਦੋਵੇਂ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ, ਫ਼ਰੀਦਕੋਟ ਭੇਜ ਦਿੱਤਾ | ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਤੇਜ਼ਧਾਰ ਹਥਿਆਰਾਂ ਸਮੇਤ 3 ਕਾਬੂ <br/> ਅਗਲੀ ਖ਼ਬਰ 2 ਕਰੋੜ ਦੀ ਲਾਗਤ ਵਾਲੇ ਡੀਵਾਈਡਰ ਦਾ ਨੀਂਹ ਪੱਥਰ ਡਾ. ਬਲਜੀਤ ਕੌਰ ਨੇ ਰੱਖਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।