28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਡਾ. ਬਲਜੀਤ ਕੌਰ ਵਲੋਂ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਿੰਡਾਂ ਦਾ ਦੌਰਾ <br/>

ਅਜੀਤ ਡੈਸਕ 03-09-2025
ਮਲੋਟ, 2 ਸਤੰਬਰ (ਪਾਟਿਲ, ਅਜਮੇਰ ਸਿੰਘ ਬਰਾੜ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਭਾਰੀ ਮੀਂਹ ਕਰਕੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਮਲੋਟ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ | ਇਸ ਦੌਰੇ ਦੌਰਾਨ ਡਾ. ਬਲਜੀਤ ਕੌਰ ਨੇ ਪਿੰਡ ਥੇੜ੍ਹੀ, ਫਕਰਸਰ, ਘੱਗਾ ਤੇ ਜੰਡਵਾਲਾ ਦੇ ਖੇਤਾਂ ਅਤੇ ਮਕਾਨਾਂ ਨੂੰ ਹੋਏ ਨੁਕਸਾਨ ਦੀ ਸਥਿਤੀ ਦਾ ਜਾਇਜ਼ਾ ਲਿਆ | ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਵਲੋਂ ਮੌਜੂਦ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨੁਕਸਾਨ ਦੇ ਮੱਦੇਨਜ਼ਰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ | ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬੀਆਂ 'ਤੇ ਆਈ ਇਸ ਔਖੀ ਘੜੀ ਮੌਕੇ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਇਸ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੇ ਸਾਰੇ ਮੰਤਰੀ ਤੇ ਵਿਧਾਇਕ ਹੜ੍ਹ ਦੀ ਮਾਰ ਹੇਠ ਆਏ ਇਲਾਕਿਆਂ ਵਿਚ ਖ਼ੁਦ ਅੱਗੇ ਹੋ ਕੇ ਲੋਕਾਂ ਦੀ ਮਦਦ ਕਰ ਰਹੇ ਹਨ | ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਤਾਂ ਆਪਣੇ ਪੱਧਰ 'ਤੇ ਹੜ੍ਹਾਂ ਦਾ ਨੁਕਸਾਨ ਰੋਕਣ ਲਈ ਆਪਣੀ ਪੂਰੀ ਵਾਹ ਲਗਾ ਰਹੀ ਹੈ, ਪਰ ਕੇਂਦਰ ਦੀ ਭਾਜਪਾ ਸਰਕਾਰ ਸਾਡੇ ਨਾਲ ਮਤਰੇਈ ਮਾਂ ਵਰਗਾ ਸਲੂਕ ਕਰ ਰਹੀ ਹੈ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਨੂੰ ਹੜ੍ਹਾਂ ਦੇ ਨੁਸਕਾਨ ਦੀ ਪੂਰਤੀ ਵਜੋਂ ਵਿਸ਼ੇਸ਼ ਪੈਕੇਜ ਦਿੱਤਾ ਜਾਵੇ |

ਪਿਛਲੀ ਖ਼ਬਰ ਡਰੇਨ ਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਸੈਂਕੜੇ ਏਕੜ ਫ਼ਸਲਾਂ ਦਾ ਨੁਕਸਾਨ ਹੋਣ ਦਾ ਖਦਸ਼ਾ <br/> ਅਗਲੀ ਖ਼ਬਰ ਡੀ. ਐਸ. ਪੀ. ਜਸਵਰਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਧੁੱਸੀ ਬੰਨ੍ਹ 'ਤੇ ਰੱਖ ਰਹੇ ਹਨ ਤਿੱਖੀ ਨਜ਼ਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।