21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸਬ ਜੇਲ੍ਹ ਮੋਗਾ 'ਚ ਪੁਲਿਸ ਵਲੋਂ ਅਚਾਨਕ ਚੈਕਿੰਗ <br/>

ਅਜੀਤ ਡੈਸਕ 25-09-2025
ਮੋਗਾ, 24 ਸਤੰਬਰ (ਗੁਰਤੇਜ ਸਿੰਘ ਬੱਬੀ)-ਮੋਗਾ ਪੁਲਿਸ ਵਲੋਂ ਜਨਤਕ ਸੁਰੱਖਿਆ ਯਕੀਨੀ ਬਣਾਉਣ ਅਤੇ ਅਮਨ ਕਾਨੂੰਨ ਕਾਇਮ ਰੱਖਣ ਲਈ ਸਬ ਜੇਲ੍ਹ ਮੋਗਾ ਵਿਚ ਅਚਾਨਕ ਚੈਕਿੰਗ ਕੀਤੀ ਗਈ | ਇਹ ਕਾਰਵਾਈ ਐਸ.ਐਸ.ਪੀ. ਅਜੈ ਗਾਂਧੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੀ.ਐਸ.ਪੀ. ਜਸਵਰਿੰਦਰ ਸਿੰਘ ਦੀ ਅਗਵਾਈ ਵਿਚ ਕੀਤੀ ਗਈ | ਇਸ ਦੌਰਾਨ 100 ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਚੈਕਿੰਗ ਕੀਤੀ ਗਈ | ਚੈਕਿੰਗ ਜੇਲ੍ਹ ਸੁਪਰਡੈਂਟ ਦੀ ਹਾਜ਼ਰੀ ਵਿਚ ਕੀਤੀ ਗਈ | ਇਸ ਤੋਂ ਇਲਾਵਾ ਐਂਟੀ ਸੈਬੋਟਾਜ਼ ਟੀਮ ਮੋਗਾ ਵਲੋਂ ਜੇਲ੍ਹ ਅੰਦਰ ਨਸ਼ਿਆਂ ਤੇ ਹੋਰ ਪਾਬੰਦੀਸ਼ੁਦਾ ਸਾਮਾਨ ਦਾ ਪਤਾ ਲਗਾਉਣ ਤੇ ਜ਼ਬਤ ਕਰਨ ਲਈ ਵਿਸ਼ੇਸ਼ ਛਾਪੇਮਾਰੀ ਵੀ ਕੀਤੀ ਗਈ | ਮੋਗਾ ਪੁਲਿਸ ਨੇ ਸਪਸ਼ਟ ਸੁਨੇਹਾ ਦਿੱਤਾ ਕਿ ਉਹ ਨਾਗਰਿਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਤੇ ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ |

ਪਿਛਲੀ ਖ਼ਬਰ 'ਆਪ' ਦੀ ਮਹਿਲਾ ਵਿੰਗ ਦੀ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ 6 ਮਹੀਨਿਆਂ ਲਈ ਪਾਰਟੀ ਤੋਂ ਮੁਅੱਤਲ ਅਗਲੀ ਖ਼ਬਰ ਸਰਕਾਰੀ ਆਈ.ਟੀ.ਆਈ. ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਕਮੇਟੀ ਮੈਂਬਰਾਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।