18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਪੰਜਾਬ ਦੇ ਲੋਕਾਂ ਨੇ ਹਰ ਮੁਸੀਬਤ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਹਰ ਸਮੇਂ ਆਪਣੇ ਨਾਲ ਖੜ੍ਹਾ ਪਾਇਆ-ਥਰਾਜ, ਮੱਲਕੇ <br/>

ਅਜੀਤ ਡੈਸਕ 26-09-2025
ਠੱਠੀ ਭਾਈ, 25 ਸਤੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹੜ੍ਹ ਪੀੜਤਾਂ ਦੀ ਬਾਂਹ ਫੜ੍ਹ ਕੇ ਮੁੜ ਤੋਂ ਜੀਵਨ ਸ਼ੁਰੂ ਕਰਨ ਲਈ ਕੀਤੀ ਜਾ ਰਹੀ ਮਦਦ ਨੂੰ ਸ਼੍ਰੋਮਣੀ ਅਕਾਲੀ ਦਲ ਸਰਕਲ ਥਰਾਜ ਦੇ ਪ੍ਰਧਾਨ ਇਕੱਤਰ ਸਿੰਘ ਬਰਾੜ ਅਤੇ ਸੀਨੀਅਰ ਅਕਾਲੀ ਆਗੂ ਛਿੰਦਰਪਾਲ ਸਿੰਘ ਮੱਲਕੇ ਨੇ ਬੇਹੱਦ ਸ਼ਲਾਘਾਯੋਗ ਕਰਾਰ ਦਿੱਤਾ ਹੈ | ਅਕਾਲੀ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪਿਛਲੇ ਕਈ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ, ਲੋਕਾਂ ਨਾਲ ਮਿਲ ਰਹੇ ਹਨ ਅਤੇ ਉਨ੍ਹਾਂ ਦੀਆਂ ਅਸਲ ਸਮੱਸਿਆਵਾਂ ਨੂੰ ਜਾਣ ਕੇ ਉਨ੍ਹਾਂ ਦੇ ਹੱਲ ਲਈ ਯਤਨਸ਼ੀਲ ਹਨ | ਉਨ੍ਹਾਂ ਕਿਹਾ ਕਿ ਅਕਾਲੀ ਦਲ ਵਲੋਂ ਵੱਡੇ ਪੱਧਰ 'ਤੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਇਕੱਠੀ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਇਹ ਸਾਰੀ ਕਵਾਇਦ ਸਿਰਫ਼ ਰਾਜਨੀਤਕ ਨਹੀਂ ਸਗੋਂ ਮਨੁੱਖਤਾ ਦੇ ਨਾਤੇ ਕੀਤੀ ਜਾ ਰਹੀ ਹੈ ਅਤੇ ਪੰਜਾਬ ਦੇ ਲੋਕਾਂ ਨੇ ਹਰ ਮੁਸੀਬਤ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਹਮੇਸ਼ਾ ਆਪਣੇ ਨਾਲ ਖੜ੍ਹਾ ਪਾਇਆ ਹੈ |

ਪਿਛਲੀ ਖ਼ਬਰ ਸ੍ਰੀ ਯੋਗੀਰਾਜ ਬ੍ਰਹਮਚਾਰੀ ਕੁਟੀਆ ਵਿਖੇ ਸ੍ਰੀਮਦ ਭਾਗਵਤ ਪੁਰਾਣ ਕਥਾ ਕਰਵਾਈ <br/> ਅਗਲੀ ਖ਼ਬਰ ਸਪਰਿੰਗ ਫੀਲਡ ਕਾਨਵੈਂਟ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।