29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਪ੍ਰਸ਼ਾਸਨ ਦੀ ਪ੍ਰਚਾਰ ਵੈਨਾਂ ਰਾਹੀਂ ਪਰਾਲੀ ਨਾ ਸਾੜਨ ਦੀ ਜਾਗਰੂਕਤਾ ਮੁਹਿੰਮ ਨੂੰ ਕਿਸਾਨਾਂ ਵਲੋਂ ਦਿੱਤਾ ਜਾ ਰਿਹੈ ਭਰਵਾਂ ਹੁੰਗਾਰਾ

ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕਤਾ ਵੈਨ ਪਿੰਡ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਸਮੇਂ | ਤਸਵੀਰ : ਜਸਪਾਲ ਸਿੰਘ ਬੱਬੀ <br/> 22-10-2025
ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਝੋਨੇ ਦੀ ਪਰਾਲੀ ਨੂੰ ੂ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਕਰਨ ਲਈ ਯਤਨਸ਼ੀਲ ਹੈ | ਪ੍ਰਸ਼ਾਸਨ ਵਲੋਂ ਇਸ ਖੇਤਰ ਵਿਚ ਪਹਿਲਾਂ ਤੋਂ ਹੀ ਜ਼ਮੀਨੀ ਪੱਧਰ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਸੀ | ਪਰਾਲੀ ਸਾੜਨ ਨਾਲ ਵਾਤਾਵਰਨ ਉੱਪਰ ਹੋਣ ਵਾਲੇ ਮਾਰੂ ਪ੍ਰਭਾਵਾਂ ਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੀ ਕਾਨੂੰਨੀ ਕਾਰਵਾਈ ਬਾਰੇ ਪਿੰਡ ਪੱਧਰੀ ਜਾਗਰੂਕਤਾ ਮੁਹਿੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚਲਾਈ ਜਾ ਰਹੀ ਹੈ | ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਕੈਂਪਾਂ ਤੋਂ ਇਲਾਵਾ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਲਈ ਪ੍ਰਚਾਰ ਵੈਨਾਂ ਨੂੰ ਤਕਰੀਬਨ ਇਕ ਮਹੀਨਾ ਪਹਿਲਾਂ ਪਿੰਡਾਂ ਵਿਚ ਭੇਜਿਆ ਗਿਆ ਸੀ, ਜਿਹੜੀਆਂ ਕਿ ਨਿੱਤ ਦਿਨ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਇਸ ਪ੍ਰਤੀ ਜਾਗਰੂਕ ਕਰ ਰਹੀਆਂ ਹਨ ਅਤੇ ਪਿੰਡਾਂ ਦੇ ਕਿਸਾਨਾਂ ਵਲੋਂ ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ | ਜਾਗਰੂਕਤਾ ਸਮਗਰੀ ਵੀ ਇਨ੍ਹਾਂ ਪ੍ਰਚਾਰ ਵੈਨਾਂ ਰਾਹੀਂ ਪਿੰਡ-ਪਿੰਡ ਪਹੁੰਚਦੀ ਕੀਤੀ ਜਾ ਰਹੀ ਹੈ | ਸਾਗਰ ਸੇਤੀਆ ਨੇ ਦੱਸਿਆ ਕਿ 19 ਸਤੰਬਰ ਤੋਂ ਸ਼ੁਰੂ ਹੋਈ ਇਸ ਮੁਹਿੰਮ ਜਰੀਏ ਹੁਣ ਤੱਕ ਮੋਗਾ ਦੇ ਹਰੇਕ ਪਿੰਡ 'ਚ ਇਕ ਵੈਨ ਪੰਜ ਵਾਰ ਦੌਰਾ ਕਰ ਕੇ ਜਾਗਰੂਕਤਾ ਫੈਲਾਅ ਚੁੱਕੀ ਹੈ | ਅਗਲੇ ਦਿਨਾਂ ਵਿਚ ਵੀ ਇਹ ਵੈਨਾਂ ਇਸੇ ਤਰ੍ਹਾਂ ਦੌਰਾ ਕਰ ਕੇ ਪ੍ਰਤੀ ਪਿੰਡ 'ਚ ਦੋ ਵਾਰ ਹੋਰ ਜਾਗਰੂਕਤਾ ਫੈਲਾਉਣਗੀਆਂ ਭਾਵ ਇਕ ਪਿੰਡ ਵਿਚ ਇਕ ਪ੍ਰਚਾਰ ਵੈਨ 7 ਵਾਰ ਦੌਰਾ ਕਰ ਕੇ ਜਾਗਰੂਕ ਕਰੇਗੀ | ਵੈਨਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਦੇ ਵੱਖ-ਵੱਖ ਤਰੀਕਿਆਂ ਸੰਬੰਧੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ | ਜ਼ਿਕਰਯੋਗ ਹੈ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਨਜ਼ਰਸਾਨੀ ਤੇ ਕਾਰਵਾਈ ਲਈ ਜ਼ਿਲ੍ਹੇ 'ਚ 27 ਕਲੱਸਟਰ ਅਫ਼ਸਰ ਤੇ 152 ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ | ਜ਼ਿਲ੍ਹੇ ਦੇ 40 ਪਿੰਡਾਂ 'ਚ 62 ਏਕੜ ਜ਼ਮੀਨ ਅੰਦਰ ਝੋਨੇ ਦੀ ਪਰਾਲੀ ਦੀਆਂ ਗੱਠਾਂ ਸਾਂਭਣ ਲਈ ਸਟੋਰੇਜ ਥਾਵਾਂ ਬਣਾਈਆਂ ਗਈਆਂ ਹਨ |

ਪਿਛਲੀ ਖ਼ਬਰ ਸੜਕ ਹਾਦਸੇ 'ਚ ਸਕੂਟਰੀ ਚਾਲਕ ਦੀ ਮੌਤ <br/> ਅਗਲੀ ਖ਼ਬਰ ਯੋਗਾ ਟਰੇਨਰ ਯਾਦਵਿੰਦਰ ਯਾਦਵ ਨੂੰ ਵਧੀਆ ਸੇਵਾਵਾਂ ਬਦਲੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।