29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਗੁਰਦੁਆਰਾ ਪ੍ਰਬੰਧਕ ਕਮੇਟੀ ਸੇਖਾ ਕਲਾਂ ਵਲੋਂ ਸਮਾਜ ਸੇਵੀ ਸੁਖਵੀਰ ਸਿੰਘ ਸੁੱਖਾ ਕੈਨੇਡੀਅਨ ਤੇ ਸੁਖਦੇਵ ਸਿੰਘ ਸਿੱਧੂ ਸਨਮਾਨਿਤ <br/>

ਅਜੀਤ ਡੈਸਕ 22-10-2025
ਠੱਠੀ ਭਾਈ, 21 ਅਕਤੂਬਰ (ਜਗਰੂਪ ਸਿੰਘ ਮਠਾੜੂ)-ਪਿੰਡ ਸੇਖਾ ਕਲਾਂ ਵਿਖੇ ਸਥਿਤ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਪ੍ਰਬੰਧਕ ਕਮੇਟੀ ਵਲੋਂ ਵਿਦੇਸ਼ ਰਹਿੰਦੇ ਪ੍ਰਸਿੱਧ ਸਮਾਜ ਸੇਵੀ ਸੁਖਵੀਰ ਸਿੰਘ ਸੁੱਖਾ ਕੈਨੇਡੀਅਨ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਇਸ ਮੌਕੇ ਸੁਖਵੀਰ ਸਿੰਘ ਸੁੱਖਾ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਅਰਦਾਸ ਕੀਤੀ ਤੇ ਸੰਗਤ ਨਾਲ ਮਿਲ ਕੇ ਗੁਰਬਾਣੀ ਦਾ ਆਨੰਦ ਮਾਣਿਆ | ਕਮੇਟੀ ਵਲੋਂ ਉਨ੍ਹਾਂ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਬੰਧਕ ਕਮੇਟੀ ਆਗੂ ਹੈੱਡ ਮਾਸਟਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸੁਖਵੀਰ ਸਿੰਘ ਸੁੱਖਾ ਕੈਨੇਡੀਅਨ ਹਮੇਸ਼ਾ ਪਿੰਡ ਤੇ ਇਲਾਕੇ ਦੇ ਵਿਕਾਸ ਤੇ ਧਾਰਮਿਕ ਕਾਰਜਾਂ ਵਿਚ ਅੱਗੇ ਰਹਿੰਦੇ ਹਨ ਅਤੇ ਉਨ੍ਹਾਂ ਦੀ ਸੇਵਾ ਭਾਵਨਾ ਹੋਰਨਾਂ ਲਈ ਪੇ੍ਰਰਨਾ ਹੈ | ਸੁਖਵੀਰ ਸਿੰਘ ਸੁੱਖਾ ਨੇ ਸਨਮਾਨ ਲਈ ਕਮੇਟੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਹਮੇਸ਼ਾ ਆਪਣੇ ਪਿੰਡ ਤੇ ਧਾਰਮਿਕ ਅਸਥਾਨਾਂ ਦੀ ਸੇਵਾ ਲਈ ਸਮਰਪਿਤ ਰਹਿਣਗੇ | ਇਸ ਮੌਕੇ ਸਮਾਜ ਸੇਵੀ ਸੁਖਦੇਵ ਸਿੰਘ ਸਿੱਧੂ ਨੂੰ ਵੀ ਸਨਮਾਨਿਤ ਕੀਤਾ ਗਿਆ | ਗੁਰਦੁਆਰਾ ਕਮੇਟੀ ਦੇ ਪ੍ਰਧਾਨ, ਹੋਰ ਮੈਂਬਰਾਂ ਸਮੇਤ ਸੰਗਤ ਵੱਡੀ ਗਿਣਤੀ ਵਿਚ ਹਾਜ਼ਰ ਰਹੀ |

ਪਿਛਲੀ ਖ਼ਬਰ ਦਸਮੇਸ਼ ਸਕੂਲ ਬਿਲਾਸਪੁਰ 'ਚ ਮਨਾਈ ਗਰੀਨ ਦੀਵਾਲੀ <br/> ਅਗਲੀ ਖ਼ਬਰ ਬਲੂਮਿੰਗ ਬਡਜ਼ ਏ.ਬੀ.ਸੀ. ਮੋਨਟੈਸਰੀ ਸਕੂਲ ਮੋਗਾ ਵਿਚ ਮਨਾਈ ਗਈ ਦੀਵਾਲੀ ਅਤੇ ਬੰਦੀ ਛੋੜ ਦਿਵਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।