29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਦਸਮੇਸ਼ ਸਕੂਲ ਬਿਲਾਸਪੁਰ 'ਚ ਮਨਾਈ ਗਰੀਨ ਦੀਵਾਲੀ <br/>

ਅਜੀਤ ਡੈਸਕ 22-10-2025
ਨਿਹਾਲ ਸਿੰਘ ਵਾਲਾ, 21 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਸਮਰਪਿਤ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਵਿਦਿਆਰਥੀਆਂ ਵਲੋਂ ਦੀਵਾਲੀ ਦਾ ਤਿਉਹਾਰ ਵਿਲੱਖਣ ਢੰਗ ਨਾਲ ਮਨਾਇਆ ਗਿਆ | ਸਾਰੀਆਂ ਕਲਾਸਾਂ ਦੇ ਬੱਚਿਆਂ ਨੇ ਆਪਣੇ ਅਧਿਆਪਕ ਸਾਹਿਬਾਨ ਦੇ ਸਹਿਯੋਗ ਨਾਲ ਆਪਣੇ ਕਲਾਸ ਰੂਮ ਰੰਗੋਲੀ, ਰੌਸ਼ਨੀਆਂ, ਗ਼ੁਬਾਰਿਆਂ ਅਤੇ ਹੋਰ ਢੰਗਾਂ ਨਾਲ ਦਿਲਕਸ਼ ਤੇ ਖ਼ੂਬਸੂਰਤ ਤਰੀਕਿਆਂ ਨਾਲ ਸਜਾਏ | ਬੱਚਿਆਂ ਨੇ ਆਪਣੇ ਅਧਿਆਪਕ ਸਾਹਿਬਾਨ ਅਤੇ ਸਾਥੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ | ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਅਤੇ ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਆਪਣੇ ਸੰਦੇਸ਼ ਵਿਚ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਇਨ੍ਹਾਂ ਤਿਉਹਾਰਾਂ ਦੀ ਮੁਬਾਰਕਬਾਦ ਦਿੰਦਿਆਂ ਖ਼ੁਸ਼ੀਆਂ ਦੇ ਤਿਉਹਾਰ ਰਲ ਮਿਲ ਕੇ ਮਨਾਉਣ ਲਈ ਕਿਹਾ | ਵਾਈਸ ਪਿ੍ੰਸੀਪਲ ਮੈਡਮ ਮੀਨਾ ਜੈਨ ਅਤੇ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਕਿਹਾ ਕਿ ਇਹ ਤਿਉਹਾਰ ਸਾਨੂੰ ਆਪਸੀ ਪ੍ਰੇਮ ਪਿਆਰ ਅਤੇ ਮਿਲਵਰਤਨ ਦੀ ਭਾਵਨਾ ਸਿਖਾਉਂਦੇ ਹਨ | ਜਸਪ੍ਰੀਤ ਸਿੰਘ, ਕੁਲਦੀਪ ਸਿੰਘ, ਅਰਵਿੰਦਰ ਸਿੰਘ ਅਤੇ ਜਗਦੇਵ ਸਿੰਘ ਧਾਲੀਵਾਲ ਨੇ ਬੱਚਿਆਂ ਨੂੰ ਚੰਗੀ ਤਰ੍ਹਾਂ ਮਿਹਨਤ ਕਰਕੇ ਅੱਗੇ ਵਧਣ ਦੀ ਸਲਾਹ ਦਿੱਤੀ | ਨਵਦੀਪ ਕੌਰ, ਜਸਪ੍ਰੀਤ ਕੌਰ, ਹਰਪ੍ਰੀਤ ਕੌਰ, ਗੁਰਵਿੰਦਰ ਕੌਰ, ਸਰਬਜੀਤ ਕੌਰ ਅਤੇ ਸੁਨਿੱਧੀ ਮਿੱਤਲ ਨੇ ਕਿਹਾ ਕਿ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਦਾ ਹੰਭਲਾ ਸ਼ਲਾਘਾਯੋਗ ਹੈ | ਤਰਸੇਮਪਾਲ ਕੌਰ, ਰੁਪਿੰਦਰ ਕੌਰ, ਵੀਰਪਾਲ, ਇੰਦਰਜੀਤ ਕੌਰ, ਬਲਜੀਤ ਕੌਰ ਅਤੇ ਨਜ਼ਮਾਂ ਅਖ਼ਤਰ ਨੇ ਕਿਹਾ ਕਿ ਸਾਨੂੰ ਇਨ੍ਹਾਂ ਤਿਉਹਾਰਾਂ ਦੇ ਇਤਿਹਾਸਕ ਪਿਛੋਕੜ ਤੋਂ ਜਾਣੂੰ ਹੋਣਾ ਬੇਹੱਦ ਜ਼ਰੂਰੀ ਹੈ | ਇਸ ਦੌਰਾਨ ਵਿਦਿਆਰਥੀਆਂ ਨੇ ਜਿੱਥੇ ਸਜਾਵਟ ਰਾਹੀਂ ਆਪਣੇ ਅੰਦਰ ਛੁਪੀਆਂ ਕਲਾਵਾਂ ਨੂੰ ਰੂਪਮਾਨ ਕੀਤਾ ਉੱਥੇ ਪੰਜਾਬੀ ਸਭਿਆਚਾਰ ਦੀਆਂ ਵੰਨਗੀਆਂ ਦਾ ਵੀ ਖ਼ੂਬਸੂਰਤੀ ਨਾਲ ਇਜ਼ਹਾਰ ਕੀਤਾ |

ਪਿਛਲੀ ਖ਼ਬਰ ਅਜੀਤਵਾਲ ਆਈ.ਟੀ.ਆਈ. ਵਿਖੇ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਗੁਰਦੁਆਰਾ ਪ੍ਰਬੰਧਕ ਕਮੇਟੀ ਸੇਖਾ ਕਲਾਂ ਵਲੋਂ ਸਮਾਜ ਸੇਵੀ ਸੁਖਵੀਰ ਸਿੰਘ ਸੁੱਖਾ ਕੈਨੇਡੀਅਨ ਤੇ ਸੁਖਦੇਵ ਸਿੰਘ ਸਿੱਧੂ ਸਨਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।