30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸਰਬੱਤ ਦਾ ਭਲਾ ਟਰੱਸਟ ਵਲੋਂ ਵਿਧਵਾਵਾਂ ਤੇ ਅੰਗਹੀਣਾਂ ਨੂੰ ਪੈਨਸ਼ਨਾਂ ਦੀ ਕੀਤੀ ਵੰਡ <br/>

ਅਜੀਤ ਡੈਸਕ 22-10-2025
ਕੋਟ ਈਸੇ ਖਾਂ, 21 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਦੁਬਈ ਦੇ ਕਾਰੋਬਾਰੀ ਅਤੇ ਪ੍ਰਸਿੱਧ ਸਮਾਜ ਸੇਵੀ ਡਾ. ਐਸ.ਪੀ. ਉਬਰਾਏ ਦੀ ਸੰਸਥਾ ਸਰਬੱਤ ਦਾ ਭਲਾ ਟਰੱਸਟ ਵਲੋਂ ਲੋੜਵੰਦਾਂ ਲਈ ਕੀਤੀ ਜਾਂਦੀ ਸਹਾਇਤਾ ਦੇ ਤਹਿਤ ਕੋਟ ਈਸੇ ਖਾਂ ਵਿਖੇ ਸਨੀ ਉਬਰਾਏ ਕਲੀਨੀਕਲ ਲੈਬ ਵਿਚ ਸਰਬੱਤ ਦਾ ਭਲਾ ਦੇ ਜ਼ਿਲ੍ਹਾ ਟਰੱਸਟੀ ਅਤੇ ਰੂਰਲ ਐਨ. ਜੀ.ਓ. ਦੇ ਜ਼ਿਲ੍ਹਾ ਜਥੇਬੰਦਕ ਸਕੱਤਰ ਰਾਮ ਸਿੰਘ ਜਾਨੀਆਂ ਵਲੋਂ ਲੋੜਵੰਦ ਵਿਧਵਾਵਾਂ ਤੇ ਅੰਗਹੀਣਾਂ ਨੂੰ ਮਹੀਨਾਵਾਰ ਪੈਨਸ਼ਨਾਂ ਦੀ ਵੰਡ ਕੀਤੀ ਗਈ | ਇਸ ਮੌਕੇ ਟਰੱਸਟੀ ਰਾਮ ਸਿੰਘ ਜਾਨੀਆਂ ਨੇ ਕਿਹਾ ਕਿ ਡਾ. ਐਸ.ਪੀ. ਉਬਰਾਏ ਦੇ ਯਤਨਾਂ ਨਾਲ ਲੋੜਵੰਦਾਂ ਨੂੰ ਮਹੀਨਾਵਾਰ ਆਰਥਿਕ ਸਹਿਯੋਗ ਤਾਂ ਦਿੱਤਾ ਹੀ ਜਾਂਦਾ ਹੈ | ਇਸ ਤੋਂ ਇਲਾਵਾ ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਸਦਕਾ ਹੇਠਲੇ ਪੱਧਰ ਤੱਕ ਸਮੇਂ ਸਮੇਂ ਤੇ ਅੱਖਾਂ ਅਤੇ ਹੋਰ ਮੈਡੀਕਲ ਕੈਂਪ ਤੋਂ ਇਲਾਵਾ ਵੱਖ-ਵੱਖ 'ਤੇ ਲੜਕੀਆਂ ਲਈ ਕਿੱਤਾ ਮੁਖੀ ਸਿਖਲਾਈ ਕੋਰਸ ਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਲੋੜਵੰਦ ਲੋਕ ਆਪਣਾ ਜੀਵਨ ਪੱਧਰ ਵਧੀਆ ਰੱਖ ਸਕਣ |

ਪਿਛਲੀ ਖ਼ਬਰ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਮੋਗਾ ਦੀ ਮੀਟਿੰਗ <br/> ਅਗਲੀ ਖ਼ਬਰ ਗੋਧੇ ਵਾਲਾ ਸਟੇਡੀਅਮ ਵਿਖੇ ਚੱਲ ਰਹੀ ਖੇਡ ਨਰਸਰੀ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।