30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਤੇ ਬੰਦੀ ਛੋੜ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ <br/>

ਦੀਵਾਲੀ ਦੇ ਤਿਉਹਾਰ ਮੌਕੇ ਕਸਬਾ ਬੱਧਨੀ ਕਲਾਂ ਵਿਖੇ ਸਜਾਈ ਗਈ ਇਲੈਕਟ੍ਰੋਨਿਕਸ ਦੀ ਦੁਕਾਨ 'ਤੇ ਸਾਮਾਨ ਦੀ ਖ਼ਰੀਦੋ ਫ਼ਰੋਖ਼ਤ ਕਰਦੇ ਹੋਏ ਗਾਹਕ | (ਸੱਜੇ) ਸ਼ਹਿਰ ਦੇ ਧੁਰੇ ਵਜੋਂ ਜਾਣੀ ਜਾਂਦੀ ਤੇ ਸਭਨਾਂ ਦੀ ਖਿੱਚ ਦਾ ਕੇਂਦਰ ਬਿੰਦੂ ਬਣੀ ਬੇਦੀ ਮਾਰਕੀਟ 'ਚ ਮਾਰਕੀਟ ਐਸੋਸੀਏਸ਼ਨ ਦੇ ਅਹੁਦੇਦਾਰ ਤੇ ਮੈਂਬਰ ਗਾਹਕਾਂ ਨੂੰ ਜੀ ਆਇਆ ਆਖਦੇ ਹੋਏ | ਤਸਵੀਰਾਂ : ਸੰਜੀਵ ਕੋਛੜ <br/> 22-10-2025
ਬੱਧਨੀ ਕਲਾਂ, 21 ਅਕਤੂਬਰ (ਸੰਜੀਵ ਕੋਛੜ)-ਹਿੰਦੂਆਂ ਤੇ ਸਿੱਖਾਂ ਦਾ ਸਾਂਝਾਂ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਨਗਰ ਨਿਵਾਸੀਆਂ ਵਲੋਂ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਕਸਬੇ ਦੇ ਧੁਰੇ ਵਜੋਂ ਜਾਣੀ ਜਾਂਦੀ ਬੇਦੀ ਮਾਰਕੀਟ ਦੇ ਦੁਕਾਨਦਾਰਾਂ ਨੇ ਗਾਹਕਾਂ ਨੂੰ ਭਰਮਾਉਣ ਲਈ ਆਪਣੀਆਂ ਦੁਕਾਨਾਂ ਨੂੰ ਬੜੀਆਂ ਹੀ ਦਿਲ ਖਿਚਵੀਆਂ ਗਿਫ਼ਟ ਆਈਟਮਾਂ ਨਾਲ ਸਜਾਉਂਦੇ ਹੋਏ ਮਾਰਕੀਟ ਨੂੰ ਖਿੱਚ ਦਾ ਕੇਂਦਰ ਬਿੰਦੂ ਬਣਾਇਆ | ਬੇਦੀ ਮਾਰਕੀਟ ਐਸੋਸੀਏਸ਼ਨ ਨੇ ਦੀਵਾਲੀ ਦੀਆਂ ਵਧਾਈਆਂ ਅਤੇ ਜੀ ਆਇਆਂ ਨੂੰ ਵਾਲੇ ਬੈਨਰ ਲਗਾ ਕੇ ਮਾਰਕੀਟ 'ਚ ਆਉਣ ਵਾਲੇ ਗਾਹਕਾਂ ਦਾ ਭਰਵਾਂ ਸੁਆਗਤ ਕੀਤਾ | ਗਾਹਕਾਂ ਦੀ ਜ਼ਿਆਦਾਤਰ ਰੌਣਕ ਜਿੱਥੇ ਬੇਦੀ ਮਾਰਕੀਟ 'ਚ ਦੇਖਣ ਨੂੰ ਮਿਲੀ ਉੱਥੇ ਹੀ ਲੋਕਾਂ ਨੇ ਮਠਿਆਈ, ਸੁੱਕੇ ਮੇਵੇ, ਬੇਕਰੀ ਦਾ ਸਮਾਨ, ਪਟਾਕਿਆਂ, ਗਿਫ਼ਟ ਆਈਟਮਾਂ ਤੋਂ ਇਲਾਵਾ ਇਲੈਕਟ੍ਰੋਨਿਕ ਸਮਾਨ ਦੀ ਦਿਲ ਖ਼ੋਲ ਕੇ ਖ਼ਰੀਦੋ ਫ਼ਰੋਖ਼ਤ ਕੀਤੀ | ਇਸ ਤੋਂ ਇਲਾਵਾ ਵਿਸ਼ਵ ਪ੍ਰਸਿੱਧ ਧਾਰਮਿਕ ਸੰਸਥਾ ਅਨੰਦ ਈਸ਼ਵਰ ਦਰਬਾਰ ਨਾਨਕਸਰ ਠਾਠ ਬੱਧਨੀ ਕਲਾਂ, ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ, ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਤੋਂ ਇਲਾਵਾ ਸ਼ਹਿਰ 'ਚ ਮੰਦਰਾਂ ਨੂੰ ਵੀ ਬਹੁਤ ਹੀ ਸੁੰਦਰ ਰੰਗ-ਬਰੰਗੀਆਂ ਲੜੀਆਂ ਨਾਲ ਸਜਾਇਆ ਗਿਆ ਸਾਰੇ ਹੀ ਧਾਰਮਿਕ ਅਸਥਾਨਾਂ 'ਚ ਸੰਗਤਾਂ ਨੇ ਜਾ ਕੇ ਜਿੱਥੇ ਹਾਜ਼ਰੀਆਂ ਭਰੀਆਂ ਉੱਥੇ ਹੀ ਦੀਵੇ ਤੇ ਮੋਮਬੱਤੀਆਂ ਜਗਾਈਆਂ | ਕਿਸੇ ਵੀ ਅਣਸੁਖਾਂਵੀ ਘਟਨਾ ਤੋਂ ਬਚਾਓ ਲਈ ਅਤੇ ਸ਼ਹਿਰ ਦੀ ਸੁਰੱਖਿਆ ਦੇ ਮੱਦੇਨਜ਼ਰ ਡੀ.ਐੱਸ.ਪੀ ਅਨਵਰ ਅਲੀ ਦੀ ਅਗਵਾਈ 'ਚ ਥਾਣਾ ਮੁਖੀ ਰਾਜ ਸਿੰਘ ਵਲੋਂ ਪੁਲਿਸ ਪਾਰਟੀ ਨੂੰ ਨਾਲ ਲੈ ਕੇ ਭੀੜ ਭੜੱਕੇ ਵਾਲੀਆਂ ਥਾਵਾਂ, ਬਾਜ਼ਾਰਾਂ ਅਤੇ ਸ਼ਹਿਰ ਦੇ ਗਲੀਆਂ ਮੁਹੱਲਿਆਂ 'ਚ ਲਗਾਤਾਰ ਗਸ਼ਤ ਕਰਦੇ ਰਹੇ | ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਜਿੱਥੇ ਲੋਕਾਂ ਵਲੋਂ ਦੀਵਾਲੀ 20 ਅਕਤੂਬਰ ਨੂੰ ਮਨਾਈ ਗਈ ਉੱਥੇ ਹੀ ਅਨੇਕਾਂ ਸੰਸਥਾਵਾਂ ਵਲੋਂ 21 ਅਕਤੂਬਰ ਨੂੰ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ |

ਪਿਛਲੀ ਖ਼ਬਰ ਮੋਗਾ ਵਿਖੇ ਪੁਲਿਸ ਸ਼ਹੀਦੀ ਸ਼ੋਕ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਅਗਲੀ ਖ਼ਬਰ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਮੋਗਾ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।