ਸਮਾਧ ਭਾਈ, 22 ਅਕਤੂਬਰ (ਜਗਰੂਪ ਸਿੰਘ ਸਰੋਆ)-ਭਾਈ ਬਚਨ ਸਿੰਘ ਕੁਸ਼ਤੀ ਅਖਾੜਾ ਫੂਲੇਵਾਲਾ ਦੀ ਪਹਿਲਵਾਨ ਰਮਨਦੀਪ ਕੌਰ ਨੇ ਸਕੂਲ ਸਟੇਟ ਚੈਂਪੀਅਨਸ਼ਿਪ (ਸ੍ਰੀ ਅੰਮਿ੍ਤਸਰ ਸਾਹਿਬ) ਅੰਡਰ-14 ਦੇ 33 ਕਿੱਲੋ ਭਾਰ ਵਰਗ ਵਿਚ ਸਟੇਟ 'ਚੋਂ ਸੋਨ ਤਗਮਾ ਜਿੱਤ ਕੇ ਆਪਣੇ ਅਖਾੜੇ ਅਤੇ ਮੋਗਾ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਜਿੱਤ ਹਾਸਲ ਕਰਕੇ ਪਿੰਡ ਫੂਲੇਵਾਲਾ ਪੁੱਜਣ 'ਤੇ ਪਹਿਲਵਾਨ ਰਮਨਦੀਪ ਕੌਰ ਅਤੇ ਉਨ੍ਹਾਂ ਦੇ ਕੁਸ਼ਤੀ ਕੋਚ ਪਹਿਲਵਾਨ ਗੁਰਸੇਵਕ ਸਿੰਘ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ | ਇਸ ਸਮੇਂ ਅਮਨਾ ਢਿੱਲੋਂ, ਸੁਰਿੰਦਰ ਸਿੰਘ ਦੇਬੀ, ਪੰਚ ਗੁਰਮੀਤ ਸਿੰਘ, ਜਗਰੂਪ ਸਿੰਘ, ਮਨਦੀਪ ਸਿੰਘ, ਪੰਚ ਜਗਸੀਰ ਸਿੰਘ, ਪੰਚ ਭਰਤ ਸਿੰਘ, ਬਲਜਿੰਦਰ ਸਿੰਘ, ਗੁਰਸ਼ਰਨ ਸਿੰਘ, ਜਗਤਾਰ ਸਿੰਘ ਤਾਰਾ, ਧੰਮਾ ਗਿੱਲ, ਮਾਸਟਰ ਸੁਰਿੰਦਰਪਾਲ ਸਿੰਘ, ਜਗਮੋਹਨ ਸਿੰਘ ਮੋਹਣੀ, ਗੋਰਾ ਫੌਜੀ, ਬਲਵਿੰਦਰ ਸਿੰਘ, ਗੁਰਦਰਸ਼ਨ ਸਿੰਘ, ਗੁਰਜੇਪਾਲ ਸਿੰਘ ਆਦਿ ਹਾਜ਼ਰ ਸਨ |