13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਸੰਤ ਬਾਬਾ ਭਾਗ ਸਿੰਘ ਸਕੂਲ ਸੁਖਾਨੰਦ 'ਚ ਬੰਦੀ ਛੋੜ ਦਿਵਸ ਮਨਾਇਆ <br/>

ਅਜੀਤ ਡੈਸਕ 23-10-2025
ਠੱਠੀ ਭਾਈ, 22 ਅਕਤੂਬਰ (ਜਗਰੂਪ ਸਿੰਘ ਮਠਾੜੂ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ ਦਵਿੰਦਰ ਸਿੰਘ ਲੋਟੇ ਤੇ ਮੈਡਮ ਤਰਨਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਲੰਟੀਅਰ ਵਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਈ ਗਈ | ਇਸ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਮਹਿੰਦੀ, ਰੰਗੋਲੀ, ਦੀਵਾ ਡੈਕੋਰੇਸ਼ਨ, ਥਾਲੀ ਅਤੇ ਕਮਰਾ ਸਜਾਉਣ ਮੁਕਾਬਲੇ ਕਰਵਾਏ ਗਏ | ਪ੍ਰੋਗਰਾਮ ਅਫਸਰ ਮੈਡਮ ਸਪਨਦੀਪ ਕੌਰ ਨੇ ਦੱਸਿਆ ਕਿ ਦੀਵਾਲੀ ਖੁਸ਼ੀਆਂ ਅਤੇ ਰੌਸ਼ਨੀਆਂ ਦਾ ਤਿਉਹਾਰ ਹੈ ਇਸ ਨੂੰ ਪਟਾਕੇ ਚਲਾ ਕੇ ਪ੍ਰਦੂਸ਼ਣ ਦਾ ਤਿਉਹਾਰ ਨਹੀਂ ਬਣਾਉਣਾ ਚਾਹੀਦਾ | ਪਿ੍ੰਸੀਪਲ ਡਾ. ਗੁਰਜੀਤ ਕੌਰ ਨੇ ਕਿਹਾ ਕਿ ਰੌਸ਼ਨੀਆਂ ਦੇ ਤਿਉਹਾਰ ਸਮੇਂ ਆਪਣੇ ਅੰਦਰ ਗਿਆਨ ਦੇ ਦੀਪ ਜਗਾ ਕੇ ਦੂਜਿਆਂ ਨੂੰ ਰੌਸ਼ਨੀ ਦੇਣਾ ਹੀ ਇਕ ਚੰਗੇ ਵਿਦਿਆਰਥੀ ਦੀ ਪਹਿਚਾਣ ਹੈ | ਇਸ ਮੌਕੇ ਡੇਰਾ ਭੋਰੇ ਵਾਲਾ ਦੇ ਮੁੱਖ ਸੇਵਾਦਾਰ ਬਾਬਾ ਜਗਦੇਵ ਸਿੰਘ ਜੱਗਾ, ਪ੍ਰਬੰਧਕੀ ਕਮੇਟੀ ਮੈਂਬਰ ਅਜਮੇਰ ਸਿੰਘ, ਚਰਨਜੀਤ ਸਿੰਘ ਗੱਬੀ, ਚਰਨਜੀਤ ਸਿੰਘ ਸਿੱਧੂ, ਜੱਸਾ ਸਿੰਘ ਬਰਾੜ, ਦਿਆ ਸਿੰਘ, ਸੁਖਦੇਵ ਸਿੰਘ ਅਤੇ ਪਿ੍ੰਸੀਪਲ ਮੈਡਮ ਵਲੋਂ ਸਮੂਹ ਸਟਾਫ ਨੂੰ ਬੰਦੀ ਛੋੜ ਦਿਵ' ਦੀ ਵਧਾਈ ਦਿੱਤੀ ਤੇ ਦੀਵਾਲੀ ਨੂੰ ਮੁੱਖ ਰੱਖਦੇ ਹੋਏ ਸਮੂਹ ਸਟਾਫ ਅਤੇ ਕਰਮਚਾਰੀਆਂ ਨੂੰ ਤੋਹਫੇ ਦਿੱਤੇ ਗਏ |

ਪਿਛਲੀ ਖ਼ਬਰ ਸੁਆਮੀ ਸੰਤ ਦਰਬਾਰਾ ਸਿੰਘ ਲੋਪੋ ਵਾਲਿਆਂ ਦੀ ਬਰਸੀ ਸੰਬੰਧੀ ਸਮਾਗਮ ਸਮਾਪਤ ਅਗਲੀ ਖ਼ਬਰ ਸਮਾਲਸਰ 'ਚ ਦੂਜੀਆਂ ਪਾਰਟੀਆਂ ਦੇ ਲੋਕ ਸ਼ਾਮਿਲ ਹੋਏ ਭਾਰਤੀ ਜਨਤਾ ਪਾਰਟੀ 'ਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।