21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 24-11-2025
ਸਮਾਲਸਰ, 23 ਨਵੰਬਰ (ਗੁਰਜੰਟ ਕਲਸੀ ਲੰਡੇ)-ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350ਵੀਂ ਸ਼ਤਾਬਦੀ ਨੂੰ ਸਮਰਪਿਤ ਇੱਥੇ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਜੀ ਤੋਂ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਇਸ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਮੱਲਕੇ ਰੋਡ, ਸ਼ਹੀਦ ਦਰਸ਼ਨ ਸਿੰਘ ਦੇ ਬੁੱਤ, ਗੁਰਦੁਆਰਾ ਸੱਚਖੰਡ ਸਾਹਿਬ ਆਦਿ ਥਾਵਾਂ ਤੋਂ ਲੰਘਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪੁੱਜਾ | ਇਸ ਮੌਕੇ ਨਗਰ ਕੀਰਤਨ 'ਚ ਸ਼ਾਮਿਲ ਵਿਦਵਾਨਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਸ਼ਹੀਦੀ, ਸਿਖ ਇਤਿਹਾਸ ਆਦਿ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ | ਵੱਖ-ਵੱਖ ਥਾਵਾਂ 'ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਵੀ ਦਿੱਤੇ ਗਏ | ਵੱਖਰੇ ਵੱਖਰੇ ਥਾਵਾਂ 'ਤੇ ਪੜਾਵਾਂ 'ਤੇ ਸੰਗਤ ਲਈ ਚਾਹ ਅਤੇ ਹੋਰ ਲੰਗਰ ਵਰਤਾਏ ਗਏ |
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਪਿੰਡ ਕਾਲੇਕੇ 'ਚ ਡੇਂਗੂ ਰੋਕਥਾਮ ਲਈ ਸ਼ੱਕੀ ਥਾਵਾਂ 'ਤੇ ਕਰਵਾਈ ਫੋਗਿੰਗ ਅਗਲੀ ਖ਼ਬਰ ਮਾੜਵੀ ਹਿਡਮਾ ਸਮੇਤ ਕਮਿਊਨਿਸਟ ਇਨਕਲਾਬੀਆਂ ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਝੂਠੇ ਪੁਲਿਸ ਮੁਕਾਬਲਿਆਂ ਖ਼ਿਲਾਫ਼ ਮੁਜ਼ਾਹਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।