ਧਰਮਕੋਟ, 3 ਦਸੰਬਰ (ਪਰਮਜੀਤ ਸਿੰਘ)-ਯੂ.ਕੇ. ਇੰਟਰਨੈਸ਼ਨਲ ਸਕੂਲ ਧਰਮਕੋਟ ਵਿਚ ਸਪੀਕਿੰਗ ਕੰਪੀਟੀਸ਼ਨ ਦਾ ਆਯੋਜਨ ਕੀਤਾ ਗਿਆ | ਇਸ 'ਚ ਪਹਿਲੀ ਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਵਿਦਿਆਰਥੀਆਂ ਨੂੰ ਆਪਣੇ ਵਿਚਾਰ ਸਪੱਸ਼ਟ ਤੇ ਆਤਮ ਵਿਸ਼ਵਾਸ ਨਾਲ ਪੇਸ਼ ਕਰਨ ਦਾ ਮੌਕਾ ਮਿਲਿਆ | ਵਿਦਿਆਰਥੀਆਂ ਨੇ ਸਿੱਖਿਆ, ਸਮਾਜਿਕ ਮੁੱਦਿਆਂ ਤੇ ਰਾਸ਼ਟਰੀ ਵਿਸ਼ਿਆਂ 'ਤੇ ਆਪਣੇ ਵਿਚਾਰ ਸਾਂਝੇ ਕੀਤੇ | ਵਿਦਿਆਰਥੀਆਂ ਦੀ ਬੋਲਣ ਦੀ ਕਲਾ ਤੇ ਆਤਮ-ਵਿਸ਼ਵਾਸ ਵਿਚ ਵਾਧਾ ਹੋਇਆ | ਬਹੁਤ ਸਾਰੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ | ਸਕੂਲ ਦੇ ਪਿ੍ੰਸੀਪਲ ਰੋਜੀ ਮਹਿਤਾ ਤੇ ਡਿਪਟੀ ਪਿ੍ੰਸੀਪਲ ਪਵਨਦੀਪ ਕੌਰ ਚਹਿਲ ਨੇ ਦੱਸਿਆ ਕਿ ਇਸ ਈਵੈਂਟ ਦਾ ਉਦੇਸ਼ ਵਿਦਿਆਰਥੀਆਂ ਦੀ ਮਾਨਸਿਕ ਤਰੱਕੀ ਤੇ ਬੋਲਣ ਦੀ ਸਮਰੱਥਾ ਨੂੰ ਪ੍ਰੋਤਸਾਹਿਤ ਕਰਨਾ ਹੈ | ਇਸ ਪ੍ਰਤੀਯੋਗਤਾ ਨੇ ਵਿਦਿਆਰਥੀਆਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਤੇ ਭਵਿੱਖ ਵਿਚ ਆਤਮ-ਵਿਸ਼ਵਾਸ ਨਾਲ ਜ਼ਿੰਮੇਵਾਰੀਆਂ ਨਿਭਾਉਣ ਦੀ ਪੇ੍ਰਰਨਾ ਦਿੱਤੀ | ਇਸ ਮੌਕੇ ਸਕੂਲ ਦੇ ਪ੍ਰਬੰਧਕ ਕਮੇਟੀ ਦੇ ਮੈਂਬਰ ਰਾਣਾ ਬਾਸੀ ਤੇ ਨੀਰਜ ਖੋਸਲਾ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ |