24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਦਲਜੀਤ ਕੌਰ ਨੂੰ ਇਲੈਕਸ਼ਨ ਅਬਜ਼ਰਵਰ ਨਿਯੁਕਤ

ਅਜੀਤ ਡੈਸਕ 04-12-2025
ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ)-14 ਦਸੰਬਰ 2025 ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਦਲਜੀਤ ਕੌਰ (ਪੀ.ਸੀ.ਐਸ.) ਨੂੰ ਇਲੈਕਸ਼ਨ ਅਬਜ਼ਰਵਰ ਲਗਾਇਆ ਗਿਆ ਹੈ ਤਾਂ ਜੋ ਸਮੁੱਚੀ ਚੋਣ ਪ੍ਰਕਿਰਿਆ 'ਤੇ ਸਖ਼ਤ ਨਜ਼ਰ ਰੱਖੀ ਜਾ ਸਕੇ ਤੇ ਚੋਣ ਪ੍ਰਕਿਰਿਆ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਮੁਕੰਮਲ ਹੋ ਸਕੇ | ਇਲੈਕਸ਼ਨ ਅਬਜ਼ਰਵਰ ਦਲਜੀਤ ਕੌਰ ਨੇ ਕਿਹਾ ਕਿ ਇਸ ਚੋਣ ਪ੍ਰਕਿਰਿਆ ਨੂੰ ਨਿਰਪੱਖ ਤੇ ਸ਼ਾਂਤੀਪੂਰਨ ਮਾਹੌਲ 'ਚ ਮੁਕੰਮਲ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੋਟਰ ਜਾਂ ਉਮੀਦਵਾਰ ਕਿਸੇ ਤਰ੍ਹਾਂ ਦੀ ਕੋਈ ਸ਼ਿਕਾਇਤ ਜਾਂ ਕੋਈ ਸੁਝਾਅ ਸਾਂਝਾ ਕਰਨ ਸਮੇਤ ਕਿਸੇ ਕਿਸਮ ਦਾ ਕੋਈ ਵਿਚਾਰ ਕਰਨਾ ਚਾਹੁੰਦੇ ਹਨ ਤਾਂ ਉਹ ਉਨ੍ਹਾਂ ਦੇ ਮੋਬਾਈਲ ਨੰਬਰ 98729-65009 ਜਾਂ ਤਾਲਮੇਲ ਅਫ਼ਸਰ ਸਹਾਇਕ ਫੂਡ ਸਪਲਾਈ ਕੰਟਰੋਲਰ (ਮੋਗਾ) ਗੁਰਲਾਲ ਸਿੰਘ 98556-00162 'ਤੇ ਸੰਪਰਕ ਕਰ ਸਕਦੇ ਹਨ |
ਪਿਛਲੀ ਖ਼ਬਰ ਰਜਿੰਦਰਾ ਸਕੂਲ 'ਚ ਭਾਰਤ ਦੇ ਪਹਿਲੇ ਰਾਸ਼ਟਰਪਤੀ ਬਾਰੇ ਜਾਣਕਾਰੀ ਦਿੱਤੀ ਅਗਲੀ ਖ਼ਬਰ ਦਸਮੇਸ਼ ਹਾਈ ਸਕੂਲ ਵਿਖੇ ਗੁਰਮਤਿ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।