ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸਰਦਾਰ ਨਗਰ ਮੋਗਾ ਦਾ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਬਲਜੀਤ ਸਿੰਘ ਸੇਵਾ-ਮੁਕਤ ਇੰਸਪੈਕਟਰ ਦੇ ਗ੍ਰਹਿ ਇੰਪਰੂਵਮੈਂਟ ਟਰੱਸਟ ਕਾਲੋਨੀ ਪੁਰਾਣੀ ਕੋਟਕਪੂਰਾ ਰੋਡ ਮੋਗਾ ਵਿਖੇ ਹੋਇਆ | ਸਵੇਰੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਹੋਏ | ਸੁਸਾਇਟੀ ਦੇ ਹਜ਼ੂਰੀ ਰਾਗੀ ਭਾਈ ਬਾਜ ਸਿੰਘ ਦੇ ਜਥੇ ਨੇ ਕੀਰਤਨ ਸਰਵਣ ਕਰਵਾਇਆ | ਪਿ੍ੰਸੀਪਲ ਜੋਗਿੰਦਰ ਸਿੰਘ ਲੁਹਾਮ ਜਨਰਲ ਸਕੱਤਰ ਤੇ ਨੈਸ਼ਨਲ ਅਵਾਰਡੀ ਨੇ ਦੱਸਿਆ ਕਿ ਸੁਸਾਇਟੀ ਪਿਛਲੇ ਚਾਲੀ ਸਾਲਾਂ ਤੋਂ ਸ਼ਹਿਰ ਤੇ ਇਲਾਕਾ ਨਿਵਾਸੀ ਸੰਗਤਾਂ ਦੀ ਸੇਵਾ ਨਿਸ਼ਕਾਮ ਕਰਦੀ ਆ ਰਹੀ ਹੈ | ਇਸ ਮੌਕੇ ਗੁਰਦੇਵ ਸਿੰਘ, ਪਵਨਜੀਤ ਸਿੰਘ, ਹਰਨੇਕ ਸਿੰਘ, ਕਰਮ ਸਿੰਘ, ਜਗਰਾਜ ਸਿੰਘ, ਸੁਖਵਿੰਦਰ ਸਿੰਘ, ਵਰਿੰਦਰ ਸਿੰਘ, ਬਲਵਿੰਦਰ ਸਿੰਘ, ਹਰਬੰਸ ਸਿੰਘ, ਮਨਮੀਤ ਸਿੰਘ, ਮਨਜੀਤ ਸਿੰਘ, ਮਨਜੀਤ ਕੌਰ, ਜਗਜੀਤ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |