ਕੋਟ ਈਸੇ ਖਾਂ, 3 ਦਸੰਬਰ (ਗੁਰਮੀਤ ਸਿੰਘ ਖ਼ਾਲਸਾ)-ਚੰਗੀ ਵਿੱਦਿਆ ਅਨੁਸ਼ਾਸਨ ਤੇ ਵਿਦਿਆਰਥੀਆਂ ਦੇ ਸਰੀਰਕ ਮਾਨਸਿਕ ਵਿਕਾਸ ਲਈ ਸਫ਼ਲਤਾ ਪੂਰਵਕ ਕਾਰਜ ਕਰ ਰਹੀ ਸੰਸਥਾ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਚ ਕਾਰਨੀਵਲ ਮੇਲਾ ਕਰਵਾਇਆ ਗਿਆ | ਮੇਲੇ ਦੀ ਸ਼ੁਰੂਆਤ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਮੈਡਮ ਰਣਜੀਤ ਕੌਰ ਸੰਧੂ, ਪਿ੍ੰਸੀਪਲ ਰਮਨਜੀਤ ਕੌਰ, ਇੰਟਰਨੈਸ਼ਨਲ ਸਕੂਲ ਦੇ ਪਿ੍ੰਸੀਪਲ ਸੋਨੀਆ ਸ਼ਰਮਾ ਵਲੋਂ ਜੋਤੀ ਰੌਸ਼ਨ ਤੇ ਰੀਬਨ ਕੱਟ ਕੇ ਕੀਤੀ ਗਈ | ਮੇਲੇ ਦੌਰਾਨ ਸਕੂਲ ਵਲੋਂ ਇਕ ਵਿਸ਼ੇਸ਼ ਸਨਮਾਨ ਸਮਾਗਮ ਵੀ ਕਰਵਾਇਆ ਗਿਆ, ਜਿਸ ਵਿਚ ਸਾਲ ਭਰ ਨਿਯਮਿਤ ਹਾਜ਼ਰੀ ਬਣਾਈ ਰੱਖਣ ਵਾਲੇ ਵਿਦਿਆਰਥੀਆਂ ਅਤੇ ਇਸ ਦੇ ਨਾਲ ਵੱਖ-ਵੱਖ ਕਲਾਸਾਂ ਵਿਚੋਂ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਮਿਹਨਤੀ ਵਿਦਿਆਰਥੀਆਂ ਨੂੰ ਸਟੇਜ 'ਤੇ ਬੁਲਾ ਕੇ ਸ਼ੀਲਡ ਨਾਲ ਸਨਮਾਨਿਤ ਕੀਤਾ ਗਿਆ | ਐਨ.ਸੀ.ਸੀ. ਲੜਕੀਆਂ ਤੇ ਲੜਕਿਆਂ ਦੇ ਏ.ਐਨ.ਓ. ਸਿਮਰਨਜੀਤ ਕੌਰ ਮਹੇਸ਼ ਕੁਮਾਰ, ਐਨ.ਐਸ.ਐਸ. ਦੇ ਪ੍ਰੋਗਰਾਮ ਅਫ਼ਸਰ ਅਮੀਰ ਸਿੰਘ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ | ਮੈਡਮ ਸੁਰਿੰਦਰ ਕੌਰ ਨੇ ਨੈਤਿਕ ਪਾਠ ਬਾਰੇ ਦੱਸਦਿਆਂ ਕਿਹਾ ਕਿ ਚੰਗੀ ਸੋਚ, ਸਚਾਈ, ਦਇਆ, ਵੱਡਿਆਂ ਦੀ ਕਦਰ ਤੇ ਸਮੇਂ ਦੀ ਪਾਬੰਦੀ ਜੀਵਨ ਦੀਆਂ ਮਹੱਤਵਪੂਰਨ ਗੱਲਾਂ ਹਨ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਐਮ.ਡੀ. ਮੈਡਮ ਰਣਜੀਤ ਕੌਰ ਸੰਧੂ ਨੇ ਕਿਹਾ ਕਿ ਕਾਰਨੀਵਲ ਵਰਗੇ ਮੇਲੇ ਬੱਚਿਆਂ ਵਿਚ ਟੀਮ ਵਰਕ, ਰਚਨਾਤਮਿਕ, ਸਿੱਖਣ ਦੀ ਖ਼ੁਸ਼ੀ ਤੇ ਆਤਮ-ਵਿਸ਼ਵਾਸ ਵਧਾਉਂਦੇ ਹਨ | ਪਿ੍ੰਸੀਪਲ ਮੈਡਮ ਰਮਨਜੀਤ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਮਿਹਨਤ ਕਰਨ, ਨਿਯਮਿਤ ਹਾਜ਼ਰੀ ਰੱਖਣ ਤੇ ਚੰਗੀਆਂ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ |