05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਸਿਹਤ ਵਿਭਾਗ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਮੀਟਿੰਗ

ਅਜੀਤ ਡੈਸਕ 05-12-2025
ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ)-ਸਿਹਤ ਵਿਭਾਗ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਸ਼ਹੀਦ ਨਛੱਤਰ ਸਿੰਘ ਹਾਲ ਬੱਸ ਸਟੈਂਡ ਮੋਗਾ ਵਿਖੇ ਹੋਈ | ਸਭ ਤੋਂ ਪਹਿਲਾਂ ਵਿੱਛੜੇ ਸਾਥੀਆਂ ਸੋਹਣ ਲਾਲ ਸਿਵਲ ਹਸਪਤਾਲ ਮੋਗਾ ਤੇ ਨਸੀਬ ਕੌਰ ਧਾਲੀਵਾਲ ਮਾਤਾ ਸੁਖਮੰਦਰ ਸਿੰਘ ਰਿਟਾਇਰਡ ਫਾਰਮੇਸੀ ਅਫ਼ਸਰ ਨੂੰ ਇਕ ਮਿੰਟ ਮੋਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਪ੍ਰਧਾਨ ਚਮਕੌਰ ਸਿੰਘ ਸਰਾਂ, ਜਨਰਲ ਸਕੱਤਰ ਮਨਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਨਾਇਬ ਸਿੰਘ, ਪ੍ਰੈੱਸ ਸਕੱਤਰ ਜਗਰਾਜ ਸਿੰਘ ਅਤੇ ਖ਼ਜ਼ਾਨਚੀ ਬਲਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਵਲੋਂ ਨੋਟੀਫ਼ਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਵੀ ਵਧੀ ਹੋਈ ਲੀਵ ਇਨ ਕੈਸ਼ਮਿੰਟ ਦੇ ਬਕਾਏ ਦੀ ਪਹਿਲੀ ਕਿਸ਼ਤ ਜੋ ਕਿ ਅਪ੍ਰੈਲ 2025 ਨੂੰ ਦੇਣੀ ਬਣਦੀ ਸੀ ਪਰ ਬਹੁਤ ਸਾਰੇ ਪੈਨਸ਼ਨਰਾਂ ਨੂੰ ਇਹ ਅਜੇ ਤੱਕ ਵੀ ਜਾਰੀ ਨਹੀਂ ਕੀਤੀ ਗਈ ਤੇ ਦੂਸਰੀ ਕਿਸ਼ਤ ਦਾ ਬਕਾਇਆ ਜੋ ਕਿ ਅਕਤੂਬਰ 2025 ਵਿਚ ਦੇਣੀ ਬਣਦੀ ਸੀ ਉਹ ਅਜੇ ਤੱਕ ਕਿਸੇ ਵੀ ਪੈਨਸ਼ਨਰ ਨੂੰ ਅਦਾ ਨਹੀਂ ਕੀਤੀ ਗਈ | ਬੁਲਾਰਿਆਂ ਨੇ ਕਿਹਾ ਕਿ ਜੇਕਰ ਪੈਨਸ਼ਨਰਾਂ ਦਾ ਬਕਾਇਆ ਇਸ ਮਹੀਨੇ ਵਿਚ ਵੀ ਜਾਰੀ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ ਜਿਸ ਦੀ ਜ਼ਿੰਮੇਵਾਰੀ ਸਬੰਧਿਤ ਅਧਿਕਾਰੀਆਂ ਦੀ ਹੋਵੇਗੀ | ਪ੍ਰਧਾਨ ਚਮਕੌਰ ਸਿੰਘ ਨੇ ਦੱਸਿਆ ਕਿ 18 ਦਸੰਬਰ ਨੂੰ ਪੈਨਸ਼ਨਰ ਦਿਵਸ ਸ਼ਹੀਦ ਨਛੱਤਰ ਸਿੰਘ ਯਾਦਗਾਰੀ ਹਾਲ ਵਿਖੇ ਮਨਾਇਆ ਜਾ ਰਿਹਾ ਹੈ ਤੇ ਸਾਰੇ ਸਾਥੀਆਂ ਨੂੰ ਬੇਨਤੀ ਹੈ ਕਿ ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਹੋਣ | ਉਨ੍ਹਾਂ ਪੈਨਸ਼ਨਰਾਂ ਨੂੰ ਆਪਣੇ ਈ-ਕੇ.ਵਾਈ.ਸੀ. ਤੁਰੰਤ ਕਰਵਾਉਣ ਦੀ ਅਪੀਲ ਵੀ ਕੀਤੀ ਤਾਂ ਕਿ ਉਨ੍ਹਾਂ ਦੇ ਕਿਸੇ ਵੀ ਤਰ੍ਹਾਂ ਦੇ ਬਕਾਏ ਜਾਰੀ ਕਰਨ ਵਿਚ ਦਿੱਕਤ ਨਾ ਆਵੇ | ਇਸ ਮੌਕੇ ਜੋਗਿੰਦਰਪਾਲ, ਬਲਵਿੰਦਰ ਧੂਰੀਆ, ਸੁਖਦੀਪ ਕੌਰ, ਸੁਸ਼ਮਾ ਭੰਡਾਰੀ, ਰਜਿੰਦਰ ਪ੍ਰਤਾਪ ਸਿੰਘ ਬਾਜਵਾ, ਚੇਤ ਰਾਮ, ਬੰਤਾ ਸਿੰਘ, ਬਲੌਰ ਸਿੰਘ, ਰੰਜੂ ਬਾਲਾ, ਹਰਦੀਸ਼ ਕੌਰ, ਰਜਿੰਦਰ ਕੌਰ, ਪਰਮਜੀਤ ਕੌਰ, ਬੰਤ ਸਿੰਘ, ਗਿਆਨ ਸਿੰਘ, ਬਲਦੇਵ ਸਿੰਘ, ਮਹਿੰਦਰ ਕੌਰ, ਅਮਰ ਸਿੰਘ, ਜੋਗਿੰਦਰ ਸਿੰਘ, ਸੁਰਿੰਦਰ ਕੌਰ, ਬੀਬੀ ਸਵਰਨ ਕੌਰ, ਨਛੱਤਰ ਕੌਰ ਅਤੇ ਸਰਬਜੀਤ ਕੌਰ ਸ਼ਾਮਿਲ ਸਨ |
ਪਿਛਲੀ ਖ਼ਬਰ ਬਿਜਲੀ ਸੋਧ ਬਿੱਲ 2025 ਦੀਆਂ ਕਾਪੀਆਂ ਬਿਜਲੀ ਦਫ਼ਤਰਾਂ ਮੂਹਰੇ ਸਾੜਨ ਦਾ ਫ਼ੈਸਲਾ-ਬਲੌਰ ਸਿੰਘ ਘੱਲ ਕਲਾ ਅਗਲੀ ਖ਼ਬਰ ਕੌਂਸਲਰ ਡਾ. ਰੀਮਾ ਸੂਦ ਤੇ ਨਵੀਨ ਸੂਦ ਨੇ ਡੇਂਗੂ ਤੇ ਮਲੇਰੀਆ ਤੋਂ ਬਚਾਓ ਲਈ ਵਾਰਡ 'ਚ ਕਰਵਾਈ ਫੌਗਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।