05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਪੋਲਿੰਗ ਪਾਰਟੀਆਂ ਦੀਆਂ ਰਿਹਰਸਲਾਂ 7, 10 ਤੇ 13 ਨੂੰ -ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ

ਅਜੀਤ ਡੈਸਕ 05-12-2025
ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹੇ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਪੋਲਿੰਗ ਪਾਰਟੀਆਂ ਦੀ ਪਹਿਲੀ ਰਿਹਰਸਲ 7 ਦਸੰਬਰ, ਦੂਸਰੀ ਰਿਹਰਸਲ 10 ਦਸੰਬਰ ਤੇ ਤੀਸਰੀ ਰਿਹਰਸਲ 13 ਦਸੰਬਰ 2025 ਨੂੰ ਕਰਵਾਈ ਜਾਵੇਗੀ | ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੋਗਾ ਦੇ ਪੋਲਿੰਗ ਸਟਾਫ਼ ਦੀਆਂ ਰਿਹਰਸਲਾਂ ਐਸ.ਡੀ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗਾਂਧੀ ਰੋਡ ਮੋਗਾ ਵਿਖੇ, ਪੰਚਾਇਤ ਸੰਮਤੀ ਬਾਘਾ ਪੁਰਾਣਾ ਦੇ ਪੋਲਿੰਗ ਸਟਾਫ਼ ਦੀਆਂ ਰਿਹਰਸਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮੁਦਕੀ ਰੋਡ ਬਾਘਾ ਪੁਰਾਣਾ ਵਿਖੇ, ਪੰਚਾਇਤ ਸੰਮਤੀ ਧਰਮਕੋਟ ਤੇ ਕੋਟ ਈਸੇ ਖਾਂ ਦੇ ਪੋਲਿੰਗ ਸਟਾਫ਼ ਦੀਆਂ ਰਿਹਰਸਲਾਂ ਏ.ਡੀ. ਕਾਲਜ ਧਰਮਕੋਟ ਵਿਖੇ, ਪੰਚਾਇਤ ਨਿਹਾਲ ਸਿੰਘ ਵਾਲਾ ਦੇ ਪੋਲਿੰਗ ਸਟਾਫ਼ ਦੀਆਂ ਰਿਹਰਸਲਾਂ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਸਿੰਘ ਵਾਲਾ ਨਿਹਾਲ ਸਿੰਘ ਵਾਲਾ ਵਿਖੇ ਹੋਣਗੀਆਂ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਚਾਇਤ ਸੰਮਤੀ ਕੋਟ ਈਸੇ ਖਾਂ ਦੀਆਂ ਪੋਲਿੰਗ ਪਾਰਟੀਆਂ ਦੀ ਤੀਸਰੀ ਰਿਹਰਸਲ ਦਫ਼ਤਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਕੋਟ ਈਸੇ ਖਾਂ ਵਿਖੇ, ਪੰਚਾਇਤ ਸੰਮਤੀ ਨਿਹਾਲ ਸਿੰਘ ਵਾਲਾ ਦੀਆਂ ਪੋਲਿੰਗ ਪਾਰਟੀਆਂ ਦੀ ਤੀਸਰੀ ਰਿਹਰਸਲ ਕਮਲਾ ਨਹਿਰੂ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਸਿੰਘ ਵਾਲਾ ਵਿਖੇ ਹੋਵੇਗੀ | ਜਗਵਿੰਦਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਇਨ੍ਹਾਂ ਚੋਣਾਂ ਨੂੰ ਪਾਰਦਰਸ਼ੀ, ਅਮਨ ਕਾਨੂੰਨ ਤੇ ਨਿਰਪੱਖ ਤਰੀਕੇ ਨਾਲ ਨੇਪਰੇ ਚਾੜਿ੍ਹਆ ਜਾਵੇਗਾ |
ਪਿਛਲੀ ਖ਼ਬਰ ਡਿਪਲੋਮਾ ਇੰਨ ਐਗਰੀਕਲਚਰਲ ਐਕਸਟੈਨਸ਼ਨ ਸਰਵਿਸਿਜ਼ ਫ਼ਾਰ ਇਨਪੁੱਟ ਡੀਲਰਜ਼ ਦੇ ਤੀਸਰੇ ਬੈਚ ਲਈ ਬਿਨੈ-ਪੱਤਰਾਂ ਦੀ ਮੰਗ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਮੋਗਾ ਦੀ ਮੀਟਿੰਗ ਕਸ਼ਮੀਰ ਸਿੰਘ ਭੇਖਾ ਦੀ ਪ੍ਰਧਾਨਗੀ ਹੇਠ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।