05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਪ੍ਰਧਾਨ ਹਰਪ੍ਰੀਤ ਸਿੰਘ ਕਾਲੇਕੇ ਦੀ ਅਗਵਾਈ ਹੇਠ ਅਕਾਲੀ ਦਲ ਦੀ ਮੀਟਿਗ

ਅਜੀਤ ਡੈਸਕ 05-12-2025
ਬਾਘਾ ਪੁਰਾਣਾ, 4 ਦਸੰਬਰ (ਟਿੰਕੂ ਕਾਠਪਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਬਚਿੱਤਰ ਸਿੰਘ ਕਾਲੇਕੇ ਨੂੰ ਕਾਲੇਕੇ ਤੋਂ ਆਉਣ ਵਾਲੀਆਂ ਚੋਣਾਂ ਲਈ ਅਧਿਕਾਰਕ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪਿੰਡ ਕਾਲੇਕੇ ਵਿਚ ਪ੍ਰਧਾਨ ਹਰਪ੍ਰੀਤ ਸਿੰਘ ਕਾਲੇਕੇ ਦੀ ਅਗਵਾਈ ਹੇਠ ਇਕ ਭਰਵਾਂ ਇਕੱਠ ਕੀਤਾ ਗਿਆ | ਇਸ ਸਮਾਗਮ ਵਿਚ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਨੇ ਸ਼ਮੂਲੀਅਤ ਕਰਦੇ ਹੋਏ ਬਚਿੱਤਰ ਸਿੰਘ ਕਾਲੇਕੇ ਦਾ ਗਰਮਜੋਸ਼ੀ ਨਾਲ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿਵਾਇਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਹਰਪ੍ਰੀਤ ਸਿੰਘ ਕਾਲੇਕੇ ਨੇ ਕਿਹਾ ਕਿ ਬਚਿੱਤਰ ਸਿੰਘ ਸਿਰਫ਼ ਮਿਹਨਤੀ ਅਤੇ ਜ਼ਮੀਨੀ ਆਗੂ ਹੀ ਨਹੀਂ ਬਲਕਿ ਖੇਤਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੋਹਰੀ ਹੋ ਕੇ ਉਠਾਉਣ ਵਾਲੇ ਸਮਾਜ ਸੇਵੀ ਵੀ ਹਨ | ਪ੍ਰਧਾਨ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਾਲੇਕੇ, ਘੋਲੀਆ ਅਤੇ ਆਲੇ-ਦੁਆਲੇ ਦੇ ਪਿੰਡਾਂ ਵਿਚ ਬਚਿੱਤਰ ਸਿੰਘ ਨੇ ਸਦਾ ਲੋਕਾਂ ਲਈ ਹਾਜ਼ਰ ਰਹਿ ਕੇ ਜ਼ਿੰਮੇਵਾਰੀਆਂ ਨਿਭਾਈਆਂ ਹਨ | ਉਨ੍ਹਾਂ ਦੀ ਮਿਹਨਤ ਅਤੇ ਲੋਕਪਿ੍ਯਤਾ ਨੂੰ ਵੇਖਦਿਆਂ ਯਕੀਨੀ ਤੌਰ 'ਤੇ ਕਿਹਾ ਜਾ ਸਕਦਾ ਹੈ ਕਿ ਆਉਣ ਵਾਲੀਆਂ ਚੋਣਾਂ ਵਿਚ ਉਹ ਵੱਡੇ ਫ਼ਰਕ ਨਾਲ ਜਿੱਤ ਦਰਜ ਕਰਨਗੇ |
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਰੇਗਾਬਲਿਨ 300 ਐਮ.ਜੀ. ਦੇ ਕੈਪਸੂਲ ਦੀ ਸੇਲ 'ਤੇ ਲਗਾਈ ਅੰਸ਼ਿਕ ਪਾਬੰਦੀ ਅਗਲੀ ਖ਼ਬਰ ਡਿਪਲੋਮਾ ਇੰਨ ਐਗਰੀਕਲਚਰਲ ਐਕਸਟੈਨਸ਼ਨ ਸਰਵਿਸਿਜ਼ ਫ਼ਾਰ ਇਨਪੁੱਟ ਡੀਲਰਜ਼ ਦੇ ਤੀਸਰੇ ਬੈਚ ਲਈ ਬਿਨੈ-ਪੱਤਰਾਂ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।