04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੇ ਅਖੀਰਲੇ ਦਿਨ ਤੱਕ ਆਈਆਂ ਕੁੱਲ 515 ਨਾਮਜ਼ਦਗੀਆਂ

ਅਜੀਤ ਡੈਸਕ 05-12-2025
ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ)-ਰਾਜ ਚੋਣ ਕਮਿਸ਼ਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਲਈ ਮੋਗਾ ਵਿਖੇ ਨਾਮਜ਼ਦਗੀਆਂ ਦੇ ਚੌਥੇ ਭਾਵ ਅਖੀਰਲੇ ਜ਼ਿਲ੍ਹੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਮੋਗਾ ਲਈ 84 ਨਾਮਜ਼ਦਗੀਆਂ ਤੇ ਪੰਚਾਇਤ ਸੰਮਤੀਆਂ ਲਈ 431 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ | ਪੰਚਾਇਤ ਸੰਮਤੀ ਮੋਗਾ ਲਈ 86 ਨਾਮਜ਼ਦਗੀਆਂ, ਪੰਚਾਇਤ ਸੰਮਤੀ ਬਾਘਾ ਪੁਰਾਣਾ ਲਈ 105 ਨਾਮਜ਼ਦਗੀਆਂ, ਪੰਚਾਇਤ ਸੰਮਤੀ ਧਰਮਕੋਟ ਲਈ 80 ਨਾਮਜ਼ਦਗੀਆਂ, ਪੰਚਾਇਤ ਸੰਮਤੀ ਕੋਟ ਈਸੇ ਖਾਂ ਲਈ 67 ਨਾਮਜ਼ਦਗੀਆਂ, ਪੰਚਾਇਤ ਸੰਮਤੀ ਨਿਹਾਲ ਸਿੰਘ ਵਾਲਾ ਲਈ 93 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ | ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ 5 ਦਸੰਬਰ ਸ਼ੁੱਕਰਵਾਰ ਨੂੰ ਦਾਖ਼ਲ ਕੀਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ | 6 ਦਸੰਬਰ ਨੂੰ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ | 14 ਦਸੰਬਰ ਐਤਵਾਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ ਤੇ 17 ਦਸੰਬਰ ਬੁੱਧਵਾਰ ਨੂੰ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਇਸ ਮੰਤਵ ਲਈ ਸਥਾਪਤ ਕੀਤੇ ਗਏ ਗਿਣਤੀ ਕੇਂਦਰਾਂ 'ਤੇ ਹੋਵੇਗੀ |
ਪਿਛਲੀ ਖ਼ਬਰ ਧਰਮਕੋਟ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਚਾਰ ਤੇ 34 ਬਲਾਕ ਸੰਮਤੀ ਉਮੀਦਵਾਰ ਵਿਧਾਇਕ ਲਾਡੀ ਢੋਸ ਦੀ ਅਗਵਾਈ 'ਚ ਚੋਣ ਮੈਦਾਨ ਵਿ... ਅਗਲੀ ਖ਼ਬਰ ਬਾਘਾ ਪੁਰਾਣਾ ਪੰਚਾਇਤ ਸੰਮਤੀ ਚੋਣ ਲਈ 105 ਨਾਮਜ਼ਦਗੀ ਫਾਈਲਾਂ ਹੋਈਆਂ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।