04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵਲੋਂ ਜ਼ਿਲ੍ਹਾ ਮੋਗਾ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀ ਪੇਪਰ ਕੀਤੇ ਦਾਖ਼ਲ

ਅਜੀਤ ਡੈਸਕ 05-12-2025
ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਵਿਚ 14 ਦਸੰਬਰ ਨੂੰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀਆਂ ਨਾਮਜ਼ਦਗੀਆਂ ਦਾ ਅੱਜ ਆਖ਼ਰੀ ਦਿਨ ਸੀ | ਅੱਜ ਆਖ਼ਰੀ ਦਿਨ ਜ਼ਿਲ੍ਹਾ ਮੋਗਾ ਦੇ ਚਾਰਾਂ ਹਲਕਿਆਂ ਨਿਹਾਲ ਸਿੰਘ ਵਾਲਾ, ਬਾਘਾ ਪੁਰਾਣਾ, ਮੋਗਾ ਤੇ ਧਰਮਕੋਟ ਤੋਂ ਜ਼ਿਲ੍ਹਾ ਪ੍ਰੀਸ਼ਦ ਦੀਆਂ 15 ਅਤੇ ਬਲਾਕ ਸੰਮਤੀ ਦੀਆਂ 101 ਸੀਟਾਂ 'ਤੇ ਆਮ ਆਦਮੀ ਪਾਰਟੀ ਵਲੋਂ ਆਪਣੇ ਉਮੀਦਵਾਰਾਂ ਦੇ ਕਾਗ਼ਜ਼ ਦਾਖ਼ਲ ਕੀਤੇ ਗਏ | ਇਹ ਜਾਣਕਾਰੀ ਸਾਂਝੀ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਅੰਮਿ੍ਤਪਾਲ ਸਿੰਘ ਖ਼ਾਲਸਾ ਨੇ ਦੱਸਿਆ ਕਿ ਹਲਕਾ ਨਿਹਾਲ ਸਿੰਘ ਵਾਲਾ ਤੋਂ ਜ਼ਿਲ੍ਹਾ ਪ੍ਰੀਸ਼ਦ ਦੀਆਂ 5 ਤੇ ਬਲਾਕ ਸੰਮਤੀ ਦੀਆਂ 25 ਸੀਟਾਂ, ਹਲਕਾ ਬਾਘਾ ਪੁਰਾਣਾ ਤੋਂ ਜ਼ਿਲ੍ਹਾ ਪ੍ਰੀਸ਼ਦ 4 ਅਤੇ ਬਲਾਕ ਸੰਮਤੀ ਦੀਆਂ 25, ਹਲਕਾ ਮੋਗਾ ਤੋਂ ਜ਼ਿਲ੍ਹਾ ਪ੍ਰੀਸ਼ਦ ਦੀਆਂ 2 ਅਤੇ ਬਲਾਕ ਸੰਮਤੀ ਦੀਆਂ 17 ਅਤੇ ਧਰਮਕੋਟ ਤੋਂ ਜ਼ਿਲ੍ਹਾ ਪ੍ਰੀਸ਼ਦ ਦੀਆਂ 4 ਅਤੇ ਬਲਾਕ ਸੰਮਤੀ ਦੀਆਂ 34 ਸੀਟਾਂ 'ਤੇ ਆਪਣੇ ਉਮੀਦਵਾਰਾਂ ਦੇ ਪੇਪਰ ਦਾਖ਼ਲ ਕੀਤੇ ਗਏ | ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰ ਆਪਣੀ-ਆਪਣੀ ਸੀਟ ਤੋਂ ਚੋਣ ਲੜਨ ਲਈ ਪੂਰੇ ਉਤਸ਼ਾਹ ਵਿਚ ਨਾਮਜ਼ਦਗੀਆਂ ਭਰਨ ਆਏ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਦੀ ਅਗਵਾਈ ਹੇਠ ਕਾਂਗਰਸੀ ਉਮੀਦਵਾਰਾਂ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਨਾਮਜ਼ਦਗੀ ਪੱਤਰ ਕੀਤੇ... ਅਗਲੀ ਖ਼ਬਰ ਧਰਮਕੋਟ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਚਾਰ ਤੇ 34 ਬਲਾਕ ਸੰਮਤੀ ਉਮੀਦਵਾਰ ਵਿਧਾਇਕ ਲਾਡੀ ਢੋਸ ਦੀ ਅਗਵਾਈ 'ਚ ਚੋਣ ਮੈਦਾਨ ਵਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।