04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਦੀ ਅਗਵਾਈ ਹੇਠ ਕਾਂਗਰਸੀ ਉਮੀਦਵਾਰਾਂ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਅਜੀਤ ਡੈਸਕ 05-12-2025
ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ)-14 ਦਸੰਬਰ ਨੂੰ ਪੰਜਾਬ ਭਰ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਹੋ ਰਹੀਆਂ ਹਨ ਜਿਸ ਦੇ ਮੱਦੇਨਜ਼ਰ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ | ਅੱਜ ਨਾਮਜ਼ਦਗੀ ਪੱਤਰ ਭਰਨ ਦੇ ਆਖ਼ਰੀ ਦਿਨ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਦੀ ਅਗਵਾਈ ਹੇਠ ਜ਼ੋਨ ਡਾਲਾ ਤੋਂ ਸੁਰਜੀਤ ਸਿੰਘ, ਜ਼ੋਨ ਗਲੋਟੀ ਤੋਂ ਰਣਜੀਤ ਕੌਰ, ਜ਼ੋਨ ਕੜਾਹੇ ਵਾਲਾ ਤੋਂ ਜਸਵੀਰ ਸਿੰਘ, ਜ਼ੋਨ ਜਲਾਲਾਬਾਦ ਪੂਰਬੀ ਤੋਂ ਹਰਿੰਦਰਜੀਤ ਕੌਰ ਖੇਲਾ, ਮਾਣੂੰਕੇ ਤੋਂ ਗੁਰਦੀਪ ਕੌਰ, ਸਿੰਘਾਂਵਾਲਾ ਤੋਂ ਗੁਰਦੌਰ ਸਿੰਘ, ਢੁੱਡੀਕੇ ਜ਼ੋਨ ਤੋਂ ਬਲਜਿੰਦਰ ਸਿੰਘ, ਪੱਤੋ ਹੀਰਾ ਸਿੰਘ ਜ਼ੋਨ ਤੋਂ ਸੇਵਕ ਸਿੰਘ ਸੈਦੋਕੇ, ਜ਼ੋਨ ਮਹਿਣਾ ਤੋਂ ਗੁਰਵਿੰਦਰ ਸਿੰਘ ਵਲੋਂ ਨਾਮਜ਼ਦਗੀ ਪੱਤਰ ਭਰੇ ਗਏ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਨੇ ਕਿਹਾ ਕਿ ਜ਼ਿਲ੍ਹੇ ਵਿਚ 15 ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹਨ ਜਿਸ 'ਚ ਕਾਂਗਰਸ ਪਾਰਟੀ ਨੇ ਆਪਣੇ ਮਜ਼ਬੂਤ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਹ ਚੋਣਾਂ ਪੂਰੀ ਤਨਦੇਹੀ ਤੇ ਮਿਹਨਤ ਨਾਲ ਲੜੇਗੀ ਤੇ ਇਨ੍ਹਾਂ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਲ ਕਰੇਗੀ | ਇਸ ਮੌਕੇ ਭੁਪਿੰਦਰ ਸਿੰਘ ਸਾਹੋਕੇ ਹਲਕਾ ਇੰਚਾਰਜ ਕਾਂਗਰਸ ਨਿਹਾਲ ਸਿੰਘ ਵਾਲਾ ਤੇ ਹੋਰ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਤਾਪ ਸਿੰਘ ਨੂੰ ਆਜ਼ਾਦ ਮੈਂਬਰ ਵਜੋਂ ਚੋਣ ਮੈਦਾਨ 'ਚ ਉਤਾਰਿਆ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵਲੋਂ ਜ਼ਿਲ੍ਹਾ ਮੋਗਾ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀ ਪੇਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।