04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਪ੍ਰਤਾਪ ਸਿੰਘ ਨੂੰ ਆਜ਼ਾਦ ਮੈਂਬਰ ਵਜੋਂ ਚੋਣ ਮੈਦਾਨ 'ਚ ਉਤਾਰਿਆ

ਅਜੀਤ ਡੈਸਕ 05-12-2025
ਬੱਧਨੀ ਕਲਾਂ, 4 ਦਸੰਬਰ (ਸੰਜੀਵ ਕੋਛੜ)-ਪਿੰਡ ਲੋਪੋ ਵਿਖੇ ਧਰਮਿੰਦਰ ਸਿੰਘ ਸੋਨੀ ਸਾਬਕਾ ਪ੍ਰਧਾਨ ਦੀ ਅਗਵਾਈ 'ਚ ਪਿੰਡ ਲੋਪੋ ਵਿਖੇ ਪਿੰਡ ਵਾਸੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ, ਜਿਸ ਦੌਰਾਨ ਬਲਾਕ ਸੰਮਤੀ ਦੀ ਚੋਣ ਲੜਨ ਲਈ ਪਿੰਡ ਲੋਪੋ ਤੇ ਪਿੰਡ ਮੱਲੇਆਣਾ ਤੋਂ ਅਖ਼ਬਾਰਾਂ ਦੇ ਹਾਕਰ ਪ੍ਰਤਾਪ ਸਿੰਘ ਨੂੰ ਆਜ਼ਾਦ ਮੈਂਬਰ ਵਜੋਂ ਚੋਣ ਮੈਦਾਨ 'ਚ ਉਤਾਰਿਆ ਗਿਆ | ਇਕੱਤਰ ਹੋਏ ਪਿੰਡ ਵਾਸੀਆਂ ਨੇ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਅਰਦਾਸ ਕਰਨ ਉਪਰੰਤ ਪ੍ਰਤਾਪ ਸਿੰਘ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕਰਦਿਆਂ ਉਸ ਦੀ ਜਿੱਤ ਲਈ ਦਿਨ ਰਾਤ ਇਕ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਧਰਮਿੰਦਰ ਸਿੰਘ ਸੋਨੀ ਪ੍ਰਧਾਨ, ਜਗਸੀਰ ਸਿੰਘ ਸਾਬਕਾ ਸਰਪੰਚ, ਹਰਜੀਤ ਸਿੰਘ ਸਾਬਕਾ ਸਰਪੰਚ, ਮੇਜਰ ਸਿੰਘ ਬਲਾਕ ਸੰਮਤੀ ਮੈਂਬਰ, ਜਗਰਾਜ ਸਿੰਘ ਨੰਬਰਦਾਰ, ਗੁਰਚਰਨ ਸਿੰਘ ਨੰਬਰਦਾਰ, ਗੁਰਮੀਤ ਸਿੰਘ ਨੰਬਰਦਾਰ, ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਸਵਰਨ ਸਿੰਘ, ਗੋਰਾ ਸਿੰਘ, ਸੁਖਮੰਦਰ ਸਿੰਘ, ਜਸਵੰਤ ਸਿੰਘ, ਗੁਰਮੀਤ ਸਿੰਘ ਸਾਬਕਾ ਪੰਚ, ਅਮਨਦੀਪ ਸਿੰਘ, ਅਜਮੇਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਲਾਕ ਕੋਟ ਈਸੇ ਖਾਂ 'ਚ ਅਖੀਰਲੇ ਦਿਨ ਤੱਕ ਕੁੱਲ 67 ਨਾਮਜ਼ਦਗੀਆਂ ਹੋਈਆਂ, ਅੱਜ ਹੋਵੇਗੀ ਕਾਗ਼ਜ਼ਾਂ ਦੀ ਪੜਤਾਲ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਦੀ ਅਗਵਾਈ ਹੇਠ ਕਾਂਗਰਸੀ ਉਮੀਦਵਾਰਾਂ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਨਾਮਜ਼ਦਗੀ ਪੱਤਰ ਕੀਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।