04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਬਲਾਕ ਕੋਟ ਈਸੇ ਖਾਂ 'ਚ ਅਖੀਰਲੇ ਦਿਨ ਤੱਕ ਕੁੱਲ 67 ਨਾਮਜ਼ਦਗੀਆਂ ਹੋਈਆਂ, ਅੱਜ ਹੋਵੇਗੀ ਕਾਗ਼ਜ਼ਾਂ ਦੀ ਪੜਤਾਲ

ਅਜੀਤ ਡੈਸਕ 05-12-2025
ਕੋਟ ਈਸੇ ਖਾਂ, 4 ਦਸੰਬਰ (ਗੁਰਮੀਤ ਸਿੰਘ ਖ਼ਾਲਸਾ)-ਨਾਮਜ਼ਦਗੀਆਂ ਦਾਖ਼ਲ ਕਰਵਾਉਣ ਦੇ ਅਖੀਰਲੇ ਦਿਨ ਵੀ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਉਮੀਦਵਾਰਾਂ ਦੀ ਚਹਿਲ ਪਹਿਲ ਬਲਾਕ ਕੋਟ ਈਸੇ ਖਾਂ ਵਿਚ ਦਿਖਾਈ ਦਿੱਤੀ | ਸ਼ਾਂਤੀ ਪੂਰਵਕ ਪ੍ਰਕਿਰਿਆ ਨੂੰ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ | ਇਸ ਮੌਕੇ ਰਿਟਰਨਿੰਗ ਅਫ਼ਸਰ ਪੀ.ਸੀ.ਐਸ. ਗਗਨਦੀਪ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਬਲਾਕ ਕੋਟ ਈਸੇ ਖਾਂ ਅਧੀਨ 103 ਪਿੰਡਾਂ ਦੇ ਕਰੀਬ 70 ਹਜਾਰ ਵੋਟਰਾਂ ਲਈ 16 ਜੋਨ ਬਣਾਏ ਗਏ ਹਨ, ਜਿਸ ਵਿਚ ਨਾਮਜ਼ਦਗੀਆਂ ਦੇ ਅਖੀਰਲੇ ਦਿਨ ਕੁੱਲ 67 ਨਾਮਜ਼ਦਗੀਆਂ ਹੋਈਆਂ ਹਨ, ਜਿਸ ਵਿਚ ਆਮ ਆਦਮੀ ਪਾਰਟੀ ਵਲੋਂ 23, ਕਾਂਗਰਸ ਵਲੋਂ 18 ਸ਼੍ਰੋਮਣੀ ਅਕਾਲੀ ਦਲ ਵਲੋਂ 17, ਭਾਜਪਾ ਵਲੋਂ 8 ਤੇ ਇਕ ਆਜ਼ਾਦ ਉਮੀਦਵਾਰ ਦੀਆਂ ਨਾਮਜ਼ਦਗੀਆਂ ਹੋਈਆਂ ਹਨ ਤੇ ਇਹ ਪ੍ਰਕਿਰਿਆ ਪੁਰ ਅਮਨ ਨੇਪਰੇ ਚਾੜੀ ਗਈ ਹੈ ਤੇ ਇਸ ਦੌਰਾਨ ਕਿਸੇ ਵੀ ਪਾਰਟੀ ਦੇ ਕਿਸੇ ਵੀ ਉਮੀਦਵਾਰ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਗਈ | ਇਸ ਦੌਰਾਨ ਬਹੁਤ ਵਧੀਆ ਤਰੀਕੇ ਨਾਲ ਅਲੱਗ-ਅਲੱਗ ਟੇਬਲ ਲਗਾ ਕੇ ਸੁਖਾਲੇ ਤਰੀਕੇ ਨਾਲ ਫਾਈਲਾਂ ਜਮਾਂ ਕਰਨ ਦਾ ਕੰਮ ਪੂਰਾ ਕੀਤਾ ਗਿਆ ਹੈ | 5 ਦਸੰਬਰ ਨੂੰ ਕਾਗ਼ਜ਼ਾਂ ਦੀ ਪੜਤਾਲ ਦਾ ਕੰਮ ਪੂਰਾ ਕੀਤਾ ਜਾਵੇਗਾ ਤੇ ਨਾਮਜ਼ਦਗੀ ਵਾਪਸ ਲੈਣ ਦੀ ਆਖ਼ਰੀ ਮਿਤੀ 6 ਦਸੰਬਰ ਹੈ | ਉਸ ਤੋਂ ਬਾਅਦ 7 ਤਰੀਕ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ 14 ਤਰੀਕ ਨੂੰ ਵੋਟਾਂ ਪੈਣਗੀਆਂ ਅਤੇ 17 ਦਸੰਬਰ ਨੂੰ ਨਤੀਜੇ ਐਲਾਨੇ ਜਾਣਗੇ | ਇਸ ਮੌਕੇ ਸਹਾਇਕ ਰਿਟਰਨਿੰਗ ਅਫ਼ਸਰ ਅਮਰਿੰਦਰ ਸਿੰਘ ਕਮ ਕਾਰਜ ਸਾਧਕ ਅਫ਼ਸਰ, ਸੁਪਰਵਾਈਜ਼ਰ ਡਾ. ਗੁਰਲਵਲੀਨ ਸਿੰਘ ਸਿੱਧੂ ਖੇਤੀਬਾੜੀ ਅਫ਼ਸਰ, ਮਾਸਟਰ ਹਰਭਗਵਾਨ ਸਿੰਘ, ਲੈਕਚਰਾਰ ਲਖਵਿੰਦਰ ਸਿੰਘ, ਧਰਮ ਸਿੰਘ ਅਤੇ ਹੋਰ ਸਟਾਫ਼ ਮੌਜੂਦ ਸਨ |
ਪਿਛਲੀ ਖ਼ਬਰ ਦਰਸ਼ਨ ਸਿੰਘ ਘਾਰੂ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਘਲੋਟੀ ਤੋਂ ਆਪਣੀ ਨਾਮਜ਼ਦਗੀ ਦਾਖਲ ਕਰਵਾਈ ਅਗਲੀ ਖ਼ਬਰ ਪ੍ਰਤਾਪ ਸਿੰਘ ਨੂੰ ਆਜ਼ਾਦ ਮੈਂਬਰ ਵਜੋਂ ਚੋਣ ਮੈਦਾਨ 'ਚ ਉਤਾਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।