04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਕਾਂਗਰਸ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸ਼ਾਨ ਨਾਲ ਜਿੱਤੇਗੀ-ਭੋਲਾ ਬਰਾੜ

ਅਜੀਤ ਡੈਸਕ 05-12-2025
ਸਮਾਧ ਭਾਈ, 4 ਦਸੰਬਰ (ਜਗਰੂਪ ਸਿੰਘ ਸਰੋਆ)-ਕਾਂਗਰਸ ਵਲੋਂ ਪੰਜਾਬ ਦੇ ਕੀਤੇ ਵਿਕਾਸ ਨੂੰ ਲੈ ਕੇ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸ਼ਾਨਦਾਰ ਢੰਗ ਨਾਲ ਜਿੱਤੇਗੀ | ਇਹ ਪ੍ਰਗਟਾਵਾ ਪਿੰਡ ਸਮਾਧ ਭਾਈ ਦੇ ਗੁਰਦੁਆਰਾ ਬਾਬਾ ਭਾਈ ਰੂਪ ਚੰਦ ਜੀ ਵਿਖੇ ਜ਼ੋਨ ਸਮਾਧ ਭਾਈ ਤੋਂ ਜ਼ਿਲ੍ਹਾ ਪ੍ਰੀਸ਼ਦ ਲਈ ਬੀਬੀ ਸਿਮਰਜੀਤ ਕੌਰ ਪਤਨੀ ਸਤਪਾਲ ਸਿੰਘ ਭੋਲਾ ਤੇ ਬਲਾਕ ਸੰਮਤੀ ਲਈ ਲਖਵਿੰਦਰ ਸਿੰਘ ਲੱਖੀ ਖੋਖਰ (ਪੰਪ ਵਾਲਾ) ਨੂੰ ਉਮੀਦਵਾਰ ਐਲਾਨ ਕਰਨ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਭੋਲਾ ਸਿੰਘ ਬਰਾੜ ਤੇ ਗੁਰਚਰਨ ਸਿੰਘ ਹਕੀਮ ਨੇ ਕੀਤਾ | ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਦੇ ਵਿਕਾਸ ਲਈ ਪੜ੍ਹੇ-ਲਿਖੇ ਤੇ ਇਮਾਨਦਾਰ ਨੌਜਵਾਨ ਆਗੂਆਂ ਨੂੰ ਅੱਗੇ ਲਿਆਉਣ ਲਈ ਉਨ੍ਹਾਂ ਨੂੰ ਜਿਤਾਉਣਾ ਪਵੇਗਾ | ਇਸ ਮੌਕੇ ਗੁਰਦੁਆਰਾ ਕਮੇਟੀ ਵਲੋਂ ਦੋਨੋਂ ਉਮੀਦਵਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਬਲਵਿੰਦਰਜੀਤ ਸਿੰਘ ਬਰਾੜ, ਡਾ. ਰੂਪ ਸਿੰਘ ਢਿੱਲੋਂ, ਲਾਭ ਸਿੰਘ ਖੋਖਰ, ਮਲਕੀਤ ਸਿੰਘ ਬਰਾੜ, ਕੁਲਵਿੰਦਰ ਸਿੰਘ ਢਿੱਲੋਂ, ਭੋਲਾ ਸਿੰਘ ਕਿੰਗਰਾ, ਨਿਰਮਲ ਸਿੰਘ ਖੋਖਰ, ਗੁਰਮੇਲ ਸਿੰਘ, ਪ੍ਰਕਾਸ਼ ਸਿੰਘ ਖੋਖਰ, ਨੰਬਰਦਾਰ ਅਵਤਾਰ ਸਿੰਘ, ਵੀਰ ਭਾਈ, ਮਲਕੀਤ ਸਿੰਘ, ਕਿਰਪਾਲ ਭਾਰੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼੍ਰੋ.ਅ.ਦ. ਪੁਨਰ ਸੁਰਜੀਤ ਤੇ ਵਾਰਸ ਪੰਜਾਬ ਵਲੋਂ ਹਲਕਾ ਧਰਮਕੋਟ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਦ... ਅਗਲੀ ਖ਼ਬਰ ਦਰਸ਼ਨ ਸਿੰਘ ਘਾਰੂ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਘਲੋਟੀ ਤੋਂ ਆਪਣੀ ਨਾਮਜ਼ਦਗੀ ਦਾਖਲ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।