ਨੱਥੂਵਾਲਾ ਗਰਬੀ, 4 ਦਸੰਬਰ (ਨਵਦੀਪ ਸਿੰਘ)-ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਹਲਕਾ ਇੰਚਾਰਜ ਤੀਰਥ ਸਿੰਘ ਮਾਹਲਾ ਦੇ ਪਿਤਾ ਸੁਖਦੇਵ ਸਿੰਘ ਸੰਧੂ ਆਪਣੇ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਗੁਰੂ ਚਰਨਾ 'ਚ ਜਾ ਬਿਰਾਜੇ ਸਨ ਅਤੇ ਉਨ੍ਹਾਂ ਦੇ ਅਕਾਲ ਚਲਾਣੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ | ਉਸੇ ਦਿਨ ਤੋਂ ਜਥੇਦਾਰ ਤੀਰਥ ਸਿੰਘ ਮਾਹਲਾ, ਸੁਖਜੀਤ ਸਿੰਘ ਮਾਹਲਾ, ਜਸਪ੍ਰੀਤ ਸਿੰਘ ਮਾਹਲਾ ਦੇ ਨਾਲ ਪੰਜਾਬ ਭਰ ਤੋਂ ਲੀਡਰਸ਼ਿਪ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਦੁੱਖ ਦੀ ਘੜੀ ਵਿਚ ਸ਼ਰੀਕ ਹੋ ਰਹੇ ਹਨ | ਬੀਤੇ ਕੱਲ੍ਹ ਗੁਰਦੁਆਰਾ ਚੰਦ ਪੁਰਾਣਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ, ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ, ਪਰਮਿੰਦਰ ਸਿੰਘ ਮੌੜ, ਸਰਪੰਚ ਹਰਚਰਨ ਸਿੰਘ ਲੰਗੇਆਣਾ, ਗੁਰਜੀਤ ਸਿੰਘ ਕੋਟਲਾ ਰਾਏਕਾ, ਬਲਵਿੰਦਰ ਸਿੰਘ ਵਾਂਦਰ, ਗੁਰਪ੍ਰੀਤ ਸਿੰਘ ਲੋਪੋ, ਗੁਰਸੇਵਕ ਸਿੰਘ ਮਨੀਲਾ, ਪ੍ਰੀਤ ਸਿੰਘ ਲੋਪੋ, ਗੁਰਸੇਵਕ ਸਿੰਘ ਬਾਘਾ ਪੁਰਾਣਾ, ਸੁਰਜੀਤ ਸਿੰਘ ਸਰਪੰਚ ਗੁਲਾਬ ਸਿੰਘ ਵਾਲਾ, ਪੰਚ ਸੁਖਦੇਵ ਸਿੰਘ ਕੋਟਲਾ ਰਾਏਕਾ, ਪੰਮਾ ਪੰਚ ਲੰਗੇਆਣਾ, ਸਵਰਨ ਸਿੰਘ ਖ਼ਾਲਸਾ, ਜਗਦੀਪ ਸਿੰਘ ਪ੍ਰਧਾਨ ਯੂਥ ਵਿੰਗ ਅਤੇ ਹੋਰ ਕਈ ਪਿੰਡਾਂ ਦੇ ਆਗੂ ਅਤੇ ਏਰੀਏ ਤੋਂ ਹੋਰ ਲੋਕ ਮਾਹਲਾ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਪਹੁੰਚੇ |