03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਠੰਢ ਦੌਰਾਨ ਛੋਟੇ ਬੱਚਿਆਂ ਤੇ ਬਜ਼ੁਰਗਾਂ ਦਾ ਖ਼ਾਸ ਧਿਆਨ ਰੱਖਣ ਦੀ ਲੋੜ- ਡਾ. ਢਿੱਲੋਂ

ਅਜੀਤ ਡੈਸਕ 05-12-2025
ਕਿਸ਼ਨਪੁਰਾ ਕਲਾਂ, 4 ਦਸੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸਰਦੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਕਸਬਾ ਕਿਸ਼ਨਪੁਰਾ ਕਲਾਂ ਦੇ ਪ੍ਰਸਿੱਧ ਡਾ. ਗੁਰਪ੍ਰੀਤ ਸਿੰਘ ਢਿੱਲੋਂ ਨੇ ਲੋਕਾਂ ਨੂੰ ਖ਼ਾਸ ਸਾਵਧਾਨੀਆਂ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਖ਼ਾਸ ਕਰਕੇ ਛੋਟੇ ਬੱਚੇ ਤੇ ਬਜ਼ੁਰਗ, ਜਿਨ੍ਹਾਂ ਦੀ ਰੋਗ-ਰੋਧਕ ਸਮਰੱਥਾ ਘੱਟ ਹੁੰਦੀ ਹੈ, ਠੰਢ ਵਿਚ ਜ਼ਿਆਦਾ ਪ੍ਰਭਾਵਿਤ ਹੋ ਸਕਦੇ ਹਨ | ਡਾ. ਢਿੱਲੋਂ ਨੇ ਕਿਹਾ ਕਿ ਬੱਚਿਆਂ ਨੂੰ ਗਰਮ ਕੱਪੜੇ ਪਵਾਏ ਜਾਣ, ਬਜ਼ੁਰਗਾਂ ਨੂੰ ਸਵੇਰੇ ਸ਼ਾਮ ਦੇ ਵਾਧੂ ਜ਼ਿਆਦਾ ਠੰਢੇ ਸਮੇਂ ਘਰੋਂ ਬਚ ਕੇ ਨਿਕਲਣਾ ਚਾਹੀਦਾ ਹੈ, ਗਰਮ ਪਾਣੀ ਪੀਣ ਤੇ ਪੌਸ਼ਟਿਕ ਭੋਜਨ ਲੈਣ ਨਾਲ ਸਰੀਰ ਦੀ ਤਾਕਤ ਬਰਕਰਾਰ ਰਹਿੰਦੀ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਸਰਦੀ ਵਿਚ ਖੰਘ, ਜ਼ੁਕਾਮ, ਬੁਖ਼ਾਰ ਅਤੇ ਛਾਤੀ ਦੇ ਇਨਫੈਕਸ਼ਨ ਦੇ ਕੇਸ ਵੱਧ ਜਾਂਦੇ ਹਨ, ਉਸ ਸਮੇਂ 'ਤੇ ਡਾਕਟਰੀ ਸਲਾਹ ਲੈਣਾ ਬਹੁਤ ਜ਼ਰੂਰੀ ਹੈ | ਸਾਵਧਾਨੀ ਹੀ ਇਲਾਜ ਤੋਂ ਚੰਗੀ ਹੈ | ਡਾ. ਗੁਰਪ੍ਰੀਤ ਸਿੰਘ ਢਿੱਲੋਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਠੰਢ ਵਿਚ ਆਪਣੇ ਪਰਿਵਾਰ ਦੇ ਬੱਚਿਆਂ ਤੇ ਬਜ਼ੁਰਗਾਂ ਦਾ ਨਾਜ਼ੁਕ ਮੈਂਬਰਾਂ ਦਾ ਖ਼ਾਸ ਖਿਆਲ ਰੱਖਣਾ ਚਾਹੀਦਾ ਹੈ |
ਪਿਛਲੀ ਖ਼ਬਰ ਗੁਰਮਤਿ ਸੇਵਾ ਲਹਿਰ ਵਲੋਂ 7 ਨੂੰ ਹੋਵੇਗਾ ਸਾਲਾਨਾ ਗੁਰਮਤਿ ਸਮਾਗਮ-ਭਾਈ ਪੰਥ ਪ੍ਰੀਤ ਸਿੰਘ ਖ਼ਾਲਸਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਵਫ਼ਦ ਨੇ ਫ਼ਿਲਮ ਧੁਰੰਧਰ 'ਤੇ ਰੋਕ ਲਗਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਮੰਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।