03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਰੌਂਤਾ ਸਕੂਲ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੂਟੇ ਵੰਡੇ

ਅਜੀਤ ਡੈਸਕ 05-12-2025
ਨਿਹਾਲ ਸਿੰਘ ਵਾਲਾ, 4 ਦਸੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਚੇਅਰਮੈਨ ਬਾਬਾ ਅਜੀਤ ਸਿੰਘ ਨਾਨਕਸਰ ਠਾਠ ਬਰਨਾਲਾ ਵਾਲਿਆਂ ਦੀ ਅਗਵਾਈ 'ਚ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਜਸਵੰਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੌਂਤਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 250 ਨਿੰਮ ਦੇ ਬੂਟੇ ਤਿਆਰ ਕਰਕੇ ਪਿ੍ੰਸੀਪਲ ਰਾਮ ਸਿੰਘ ਰੌਂਤਾ ਅਤੇ ਸਮੂਹ ਸਟਾਫ਼ ਦੀ ਅਗਵਾਈ 'ਚ ਸਕੂਲ ਦੇ ਵਿਦਿਆਰਥੀਆਂ ਨੂੰ ਵੰਡੇ ਗਏ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਰਾਮ ਸਿੰਘ ਰੌਂਤਾ ਨੇ ਵਿਦਿਆਰਥੀਆਂ ਨੂੰ ਸਕੂਲ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਸ ਮੁਹਿੰਮ ਦੇ ਮੰਤਵ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰੇ-ਭਰੇ ਵਾਤਾਵਰਨ ਲਈ ਪਿਆਰ ਤੇ ਜ਼ਿੰਮੇਵਾਰੀ ਦੀ ਭਾਵਨਾ ਜਗਾਉਣਾ ਤੇ ਪ੍ਰਕਿਰਤੀ ਦੀ ਸ਼ੁੱਧਤਾ ਨੂੰ ਸੁਰੱਖਿਅਤ ਰੱਖਣਾ ਸਾਡਾ ਮੁੱਢਲਾ ਫ਼ਰਜ਼ ਬਣਦਾ ਹੈ ਤਾਂ ਕਿ ਆਉਣ ਵਾਲੇ ਭਵਿੱਖ 'ਚ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ | ਇਸ ਮੌਕੇ ਨਿੰਮ ਦੇ ਬੂਟੇ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਵਾਅਦਾ ਕੀਤਾ ਕਿ ਉਨ੍ਹਾਂ ਵਲੋਂ ਇਨ੍ਹਾਂ ਬੂਟਿਆਂ ਨੂੰ ਪੂਰੀ ਜ਼ਿੰਮੇਵਾਰੀ ਨਾਲ ਜਿੱਥੇ ਲਗਾਇਆ ਜਾਵੇਗਾ ਉੱਥੇ ਉਸ ਦੀ ਸੰਭਾਲ ਲਈ ਪੂਰੇ ਯਤਨਸ਼ੀਲ ਰਹਿਣਗੇ |
ਪਿਛਲੀ ਖ਼ਬਰ ਬਲਾਕ ਨਿਹਾਲ ਸਿੰਘ ਵਾਲਾ ਦੇ ਅਧਿਆਪਕ ਫ਼ੈਸਟ ਮੁਕਾਬਲੇ 2025-26 ਧੂੜਕੋਟ ਰਣਸੀਂਹ ਵਿਖੇ ਕਰਵਾਏ ਅਗਲੀ ਖ਼ਬਰ ਰੋਟਰੀ ਕਲੱਬ ਮੋਗਾ ਸਿਟੀ ਵਲੋਂ ਕੈਂਸਰ ਜਾਗਰੂਕਤਾ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।