ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ)-ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵਲੋਂ ਹਰ ਵਾਰ ਦੀ ਤਰ੍ਹਾਂ ਕੁਦਰਤੀ ਆਫ਼ਤਾਂ ਨੂੰ ਨਜਿੱਠਣ ਲਈ ਅਕਾਲ ਸੇਵਾ ਟੀਮਾਂ ਨੂੰ ਭੇਜਣ ਦਾ 26 ਅਗਸਤ ਤੋਂ ਉੱਦਮ ਕੀਤਾ ਗਿਆ | ਪਿਛਲੇ ਦਿਨਾਂ |ਚ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਦਵਿੰਦਰ ਸਿੰਘ ਵਲੋਂ ਭਰੋਸਾ ਦਿੱਤਾ ਗਿਆ ਸੀ ਕਿ ਕਲਗ਼ੀਧਰ ਟਰੱਸਟ ਨੇ ਇਹ ਬੀੜਾ ਚੁੱਕਿਆ ਹੈ ਕਿ ਸੰਗਤਾਂ ਦਾ ਪੈਸਾ ਸਹੀ ਤਰੀਕੇ ਨਾਲ ਇਸਤੇਮਾਲ ਹੋਵੇ | ਉਨ੍ਹਾਂ ਨੇ ਜਾਣਕਾਰੀ ਦਿੱਤੀ ਸੀ ਕਿ ਜੋ ਚੌਥਾ ਫ਼ੇਜ਼ ਹੈ, ਜਿਸ ਵਿਚ ਜਿਨ੍ਹਾਂ ਦੇ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ, ਉਨ੍ਹਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਨਵੇਂ ਮਕਾਨ ਦਿੱਤੇ ਜਾਣਗੇ ਜਾਂ ਨੁਕਸਾਨੇ ਘਰਾਂ ਦੀ ਮੁਰੰਮਤ ਕੀਤੀ ਜਾਵੇਗੀ | ਇਸੇ ਤਹਿਤ ਬੀਤੇ ਦਿਨੀਂ ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਦੇ ਉਪ ਪ੍ਰਧਾਨ ਜਗਜੀਤ ਸਿੰਘ (ਕਾਕਾ ਵੀਰ) ਵਲੋਂ ਸ੍ਰੀ ਅੰਮਿ੍ਤਸਰ ਸਾਹਿਬ ਜ਼ਿਲ੍ਹੇ ਵਿਚ 12 ਨਵੇਂ ਘਰ ਪਿੰਡ ਚੱਕ ਅਲ, ਜੱਗੀਵਾਲਾ, ਪੁੰਗਾ, ਤਲਵੰਡੀ, ਛੰਨਾ, ਅਵਾਨ, ਹਰੜ ਖ਼ੁਰਦ, ਦੂਜੋਵਾਲ ਵਿਚ ਅਤੇ ਗੁਰਦਾਸਪੁਰ ਜ਼ਿਲ੍ਹੇ ਵਿਚ 19 ਨਵੇਂ ਘਰ ਸੱਦਾ, ਗੱਜੀ, ਬੈਂਸਾਂ, ਜੀਵਨ ਚੱਕ, ਸੱਦੇਪੁਰ, ਦੋਰਾਂਗਲਾ, ਹਸਨਪੁਰ, ਚਿਟੀ, ਸ੍ਰੀ ਰਾਮਪੁਰ, ਦੀਨਾ ਨਗਰ, ਸਕਰੀ ਅਤੇ ਡੇਰਾ ਬਾਬਾ ਨਾਨਕ ਵਿਚ ਨਵੇਂ ਪ੍ਰੀ-ਫੈਬਿ੍ਕੇਟਡ ਮੈਟੀਰੀਅਲ ਨਾਲ ਮਕਾਨ ਤਿਆਰ ਕਰਕੇ ਦਿੱਤੇ ਗਏ | ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਦੇ ਮਕਾਨ ਹੜ੍ਹਾਂ ਦੇ ਪਾਣੀ ਤੇ ਭਾਰੀ ਬਾਰਸ਼ ਕਰਕੇ ਢਹਿ ਗਏ ਸਨ | ਇਨ੍ਹਾਂ ਪਰਿਵਾਰਾਂ ਨੂੰ ਰਸੋਈ ਦੇ ਰਾਸ਼ਨ ਤੋਂ ਲੈ ਕੇ ਕੁੱਲ ਘਰੇਲੂ ਸੁੱਖ ਸਹੂਲਤ ਸਮਾਨ ਮੁਹੱਈਆ ਕਰਵਾਇਆ ਗਿਆ |