ਧਰਮਕੋਟ, 4 ਦਸੰਬਰ (ਪਰਮਜੀਤ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਯੂ.ਕੇ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਸਾਹਿਬ ਧਰਮਕੋਟ ਵਿਖੇ ਕਰਵਾਏ ਗੁਰਬਾਣੀ ਕੰਠ ਮੁਕਾਬਲਿਆਂ 'ਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ | ਜਿਸ 'ਚ ਗੁਰਬਾਣੀ ਕੰਠ 'ਚ ਕਨਵਰਜੋਤ ਸਿੰਘ ਨੇ ਪਹਿਲਾ ਸਥਾਨ ਰਣਵੀਰ ਸਿੰਘ ਨੇ ਦੂਜਾ ਸਥਾਨ ਹਾਸਿਲ ਕੀਤਾ | ਦਸਤਾਰ ਮੁਕਾਬਲਿਆਂ 'ਚ ਗੁਰਪ੍ਰਤਾਪ ਸਿੰਘ ਨੇ ਪਹਿਲਾ ਦਰਜਾ, ਅਗਮਜੋਤ ਸਿੰਘ ਨੇ ਦੂਜਾ ਦਰਜਾ ਹਾਸਿਲ ਕੀਤਾ | ਗੁਰਬਾਣੀ ਕੁਇਜ਼ ਮੁਕਾਬਲਿਆਂ 'ਚ ਤਸ਼ਮੀਤ ਕੌਰ, ਨਵਰੀਤ ਕੌਰ ਮਹਿਕਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ ਤੇ ਦੁਮਾਲੇ ਮੁਕਾਬਲਿਆਂ 'ਚ ਜਸਲੀਨ ਕੌਰ ਨੇ ਦੂਜਾ ਸਥਾਨ, ਸੁੰਦਰ ਲਿਖਾਈ ਮੁਕਾਬਲੇ 'ਚ ਇਸ਼ਮੀਤ ਕੌਰ ਨੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਬੱਚਿਆਂ ਦੀ ਸ਼ਲਾਘਾਯੋਗ ਪ੍ਰਸ਼ੰਸਾ ਕੀਤੀ | ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਨੂੰ ਮੁੱਖ ਰੱਖਦਿਆਂ ਯੂ.ਕੇ. ਇੰਟਰਨੈਸ਼ਨਲ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਰਾਣਾ ਬਾਸੀ, ਨੀਰਜ ਖੋਸਲਾ ਤੇ ਵਾਈਸ ਪਿ੍ੰਸੀਪਲ ਮੈਡਮ ਪਵਨਦੀਪ ਕੌਰ ਨੇ ਬੱਚਿਆਂ ਨੂੰ ਪੁਜ਼ੀਸ਼ਨਾਂ ਹਾਸਲ ਕਰਨ ਲਈ ਸਨਮਾਨਿਤ ਕੀਤਾ |