03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਭਾਰਤੀ ਕਮਿਊਨਿਸਟ ਪਾਰਟੀ ਬਲਾਕ ਮੋਗਾ-2 ਦੀ ਮੀਟਿੰਗ

ਅਜੀਤ ਡੈਸਕ 05-12-2025
ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ ਬਲਾਕ ਮੋਗਾ-2 ਦੀ ਮੀਟਿੰਗ ਸੁਖਜਿੰਦਰ ਸਿੰਘ ਮਹੇਸ਼ਰੀ ਦੀ ਪ੍ਰਧਾਨਗੀ ਹੇਠ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ਕੁਲਦੀਪ ਸਿੰਘ ਭੋਲਾ ਤੇ ਬਲਾਕ ਸਕੱਤਰ ਕਾਮਰੇਡ ਸ਼ੇਰ ਸਿੰਘ ਦੌਲਤਪੁਰਾ ਨੇ ਕਿਹਾ ਕਿ ਪਾਰਟੀ ਬਲਾਕ ਮੋਗਾ-2 ਦੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲੜੇਗੀ | ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਆਮ ਲੋਕਾਂ ਨੂੰ ਜਾਣੂੰ ਕਰਵਾਇਆ ਜਾਵੇਗਾ | ਆਗੂਆਂ ਨੇ ਕਿਹਾ ਕਿ ਕਮਿਊਨਿਸਟ ਪਾਰਟੀ ਨੂੰ ਜਦੋਂ ਵੀ ਲੋਕਾਂ ਨੇ ਤਾਕਤ ਵਿਚ ਲਿਆਂਦਾ ਹੈ, ਉਨ੍ਹਾਂ ਨੇ ਲੋਕਾਂ ਦੇ ਹੱਕਾਂ 'ਚ ਕਾਨੂੰਨ ਬਣਵਾਏ ਹਨ ਤੇ ਕਮਿਊਨਿਸਟ ਪਾਰਟੀ ਬਾਕੀ ਪਾਰਟੀਆਂ ਦੇ ਆਗੂਆਂ ਦੀ ਤਰ੍ਹਾਂ ਨਿੱਜੀ ਫ਼ਾਇਦੇ ਲਈ ਰਾਜਨੀਤੀ ਨਹੀਂ ਕਰਦੀ |
ਪਿਛਲੀ ਖ਼ਬਰ ਸੁਖਾਨੰਦ ਕਾਲਜ 'ਚ ਵਿਸ਼ਵ ਏਡਜ਼ ਦਿਵਸ ਮੌਕੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਵਿਸ਼ਵ ਏਡਜ਼ ਦਿਵਸ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੇਆਣਾ ਵਿਖੇ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।