ਠੱਠੀ ਭਾਈ, 4 ਦਸੰਬਰ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ ਜ਼ਿਲ੍ਹਾ ਮੋਗਾ ਵਿਖੇ ਵਿਸ਼ਵ ਏਡਜ਼ ਦਿਵਸ ਨੂੰ ਮੁੱਖ ਰੱਖਦੇ ਹੋਏ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ਤੇ ਇਸ ਦੌਰਾਨ ਸੰਬੰਧਿਤ ਵਿਸ਼ੇ 'ਤੇ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਵੀ ਕਰਵਾਏ ਗਏ | ਪ੍ਰੋਗਰਾਮ ਦਾ ਆਯੋਜਨ ਕਾਲਜ ਦੇ ਸਾਇੰਸ ਵਿਭਾਗ, ਰੈੱਡ ਰਿਬਨ ਕਲੱਬ ਤੇ ਐਨ.ਐਸ. ਯੂਨਿਟ ਦੇ ਸਾਂਝੇ ਸਹਿਯੋਗ ਨਾਲ ਕੀਤਾ ਗਿਆ | ਨੋਡਲ ਅਫ਼ਸਰ ਪ੍ਰੋਫੈਸਰ ਅਨੁਪਮ ਬਾਂਸਲ ਤੇ ਪ੍ਰੋਗਰਾਮ ਅਫ਼ਸਰ ਪ੍ਰੋਫੈਸਰ ਅਮਨਦੀਪ ਕੌਰ ਦੁਆਰਾ ਵਿਦਿਆਰਥਣਾਂ ਨੂੰ ਐਚ.ਆਈ.ਵੀ. ਏਡਜ਼ ਵਰਗੀ ਨਾਮੁਰਾਦ ਬਿਮਾਰੀ ਦੇ ਲੱਛਣਾਂ ਤੇ ਇਸ ਤੋਂ ਬਚਾਅ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ | ਉਪਰੰਤ ਸਲੋਗਨ ਲੇਖਣ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਸਲੋਗਨ ਲੇਖਣ ਮੁਕਾਬਲਿਆਂ 'ਚ ਬੀ.ਐਸ.ਸੀ. ਭਾਗ ਪਹਿਲਾ ਦੀ ਕਮਲਪ੍ਰੀਤ ਕੌਰ ਨੇ ਪਹਿਲਾ, ਜਦ ਕਿ ਅਵਨੀਤ ਕੌਰ ਤੇ ਸੁਖਮਨਪ੍ਰੀਤ ਕੌਰ ਕ੍ਰਮਵਾਰ ਦੂਜੇ ਤੇ ਤੀਜੇ ਸਥਾਨ 'ਤੇ ਰਹੀਆਂ | ਪੋਸਟਰ ਮੇਕਿੰਗ ਮੁਕਾਬਲੇ 'ਚ ਬੀ.ਐਸ.ਸੀ. ਭਾਗ ਦੂਜਾ ਦੀ ਜਸ਼ਨਦੀਪ ਕੌਰ ਨੇ ਪਹਿਲਾ ਸਥਾਨ, ਖ਼ੁਸ਼ਦੀਪ ਕੌਰ ਨੇ ਦੂਜਾ ਸਥਾਨ ਤੇ ਹਰਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਪ੍ਰੋਗਰਾਮ ਦੇ ਅੰਤ 'ਚ ਜੇਤੂਆਂ ਨੂੰ ਕਾਲਜ ਪ੍ਰਬੰਧਕੀ ਕਮੇਟੀ ਨੇ ਸਨਮਾਨਿਤ ਕੀਤਾ | ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਮੈਂਬਰ ਬਾਬਾ ਜਗਦੇਵ ਸਿੰਘ, ਚਰਨਜੀਤ ਸਿੰਘ ਗੱਬੀ, ਸੁਖਦੇਵ ਸਿੰਘ, ਜੱਸਾ ਸਿੰਘ, ਚਰਨਜੀਤ ਸਿੰਘ ਸਿੱਧੂ, ਦਇਆ ਸਿੰਘ, ਅਜਮੇਰ ਸਿੰਘ ਕਾਲਜ ਸਟਾਫ਼ ਮੌਜੂਦ ਸੀ |