ਧਰਮਕੋਟ, 4 ਦਸੰਬਰ (ਪਰਮਜੀਤ ਸਿੰਘ)-ਮੋਗਾ ਇਲਾਕੇ ਦੀ ਮਸ਼ਹੂਰ ਸੰਸਥਾ ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ ਜੋ ਕਿ ਆਈ.ਸੀ.ਐਸ. ਈ. ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੈ, 'ਚ ਅੱਜ ਸਕੂਲ ਦੇ ਤੀਜੀ ਤੇ ਚੌਥੀ ਕਲਾਸ ਦੇ ਵਿਦਿਆਰਥੀਆਂ ਨੂੰ ਬੋਤਲ ਫੜਾਉਣ ਦੀ ਗਤੀਵਿਧੀ ਕਰਵਾਈ ਗਈ | ਇਸ ਗਤੀਵਿਧੀ ਦੌਰਾਨ ਬੱਚਿਆਂ ਨੇ ਬੋਤਲ ਨੂੰ ਚਲਾਕੀ ਤੇ ਭੱਜ ਕੇ ਦੂਸਰੇ ਬੱਚੇ ਨੂੰ ਫੜਾ ਕੇ ਕੁਰਸੀ 'ਤੇ ਬੈਠਣਾ ਸੀ | ਇਸ ਖ਼ਾਸ ਮੌਕੇ ਸਕੂਲ ਦੀ ਪਿ੍ੰਸੀਪਲ ਸ਼੍ਰੀਮਤੀ ਮਨੀਸ਼ਾ ਕੌਸ਼ਿਕ ਨੇ ਬੱਚਿਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਸਾਨੂੰ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਚ ਵੱਧ ਚੜ ਕੇ ਭਾਗ ਲੈਣਾ ਚਾਹੀਦਾ ਹੈ ਤਾਂ ਕਿ ਬੱਚਿਆਂ ਦੇ ਸਰੀਰਕ, ਮਾਨਸਿਕ ਤੇ ਬੌਧਿਕ ਵਿਕਾਸ ਸਹੀ ਤਰੀਕੇ ਨਾਲ ਹੋ ਸਕੇ | ਇਸ ਮੌਕੇ ਸਕੂਲ ਦੇ ਸੀ.ਐਮ.ਡੀ. ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਤੇ ਸ਼੍ਰੀਮਤੀ ਸਰੋਜ ਰਾਣੀ ਨੇ ਵੀ ਸਭ ਬੱਚਿਆਂ ਨੂੰ ਗਤੀਵਿਧੀਆਂ 'ਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ |