14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਮੋਗਾ ਪੁਲਿਸ ਨੇ 190 ਗਰਾਮ ਹੈਰੋਇਨ ਸਮੇਤ ਇਕ ਨੂੰ ਕੀਤਾ ਕਾਬੂ

ਅਜੀਤ ਡੈਸਕ 06-12-2025
ਮੋਗਾ, 5 ਦਸੰਬਰ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਐਸ.ਪੀ. ਸਿਟੀ ਗੁਰਪ੍ਰੀਤ ਸਿੰਘ ਸਰਾਂ ਦੀ ਨਿਗਰਾਨੀ ਹੇਠ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਥਾਣਾ ਸਿਟੀ ਮੋਗਾ ਦੇ ਮੁੱਖ ਅਫਸਰ ਇੰਸਪੈਕਟਰ ਵਰੁਣ ਕੁਮਾਰ ਦੇ ਆਦੇਸ਼ਾਂ 'ਤੇ ਪੁਲਿਸ ਪਾਰਟੀ ਨੇ 190 ਗਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਵਰੁਣ ਕੁਮਾਰ ਨੇ ਦੱਸਿਆ ਕਿ ਜਦ ਸਬ ਇੰਸਪੈਕਟਰ ਬਲਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਲਗਾ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਹਰਦੀਪ ਸਿੰਘ ਉਰਫ ਦੀਪਾ ਪੁੱਤਰ ਸੁਖਵਿੰਦਰ ਸਿੰਘ ਵਾਸੀ ਵਾਲੂਰ ਜ਼ਿਲ੍ਹਾ ਫਿਰੋਜ਼ਪੁਰ ਜੋ ਕਿ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅਤੇ ਅੱਜ ਉਹ ਮੋਗਾ ਵਿਖੇ ਹੈਰੋਇਨ ਵੇਚਣ ਲਈ ਆਇਆ ਹੈ | ਪੁਲਿਸ ਪਾਰਟੀ ਵਲੋਂ ਮਿਲੀ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਉਕਤ ਨੌਜਵਾਨ ਨੂੰ 190 ਗਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ ਅਤੇ ਉਸ ਖਿਲਾਫ ਥਾਣਾ ਸਿਟੀ ਮੋਗਾ ਵਿਚ ਅੰਡਰ ਸੈਕਸ਼ਨ 21, 61, 85 ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਇੰਸਪੈਕਟਰ ਵਰੁਣ ਕੁਮਾਰ ਨੇ ਦੱਸਿਆ ਕਿ ਗਿ੍ਫਤਾਰ ਨੌਜਵਾਨ 'ਤੇ ਪਹਿਲਾਂ ਵੀ ਦੋ ਮੁਕੱਦਮੇ ਦਰਜ ਹਨ ਅਤੇ ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ |
ਪਿਛਲੀ ਖ਼ਬਰ ਅਕਾਲੀ ਉਮੀਦਵਾਰਾਂ ਨੂੰ ਜਿਤਾਉਣ ਲਈ ਹਰ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰੇ-ਪ੍ਰਧਾਨ ਭੁੱਲਰ, ਡੱਲਾ ਅਗਲੀ ਖ਼ਬਰ ਰੂਸ ਦੇ ਰਾਸ਼ਟਰਪਤੀ ਪੁਤਿਨ ਦੀ ਭਾਰਤ ਫੇਰੀ ਇਤਿਹਾਸਕ ਹੋਵੇਗੀ-ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।