13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਜ਼ਿਲ੍ਹਾ ਭਰ ਵਿਚ ਬਿਜਲੀ ਸੋਧ ਬਿੱਲ 2025 ਦੀਆਂ 8 ਨੂੰ ਫੂਕੀਆਂ ਜਾਣਗੀਆਂ ਕਾਪੀਆਂ-ਢਿੱਲੋਂ

ਅਜੀਤ ਡੈਸਕ 06-12-2025
ਮੋਗਾ, 5 ਦਸੰਬਰ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਮੋਗਾ ਦੇ ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ, ਮੀਤ ਪ੍ਰਧਾਨ ਲਖਵਿੰਦਰ ਸਿੰਘ ਰੌਲੀ, ਦਫਤਰ ਇੰਚਾਰਜ ਪ੍ਰਕਾਸ਼ ਸਿੰਘ, ਬਲਦੇਵ ਸਿੰਘ ਮੋਗਾ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਸੰਯੁਕਤ ਕਿਸਾਨ ਮੋਰਚੇ ਨਾਲ ਦਿੱਲੀ ਦੇ ਇਤਿਹਾਸਕ ਕਿਸਾਨ ਘੋਲ ਸਮੇਂ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ | ਵੰਡ ਖੇਤਰ ਵਿਚ ਕਾਰਪੋਰੇਟ ਘਰਾਨਿਆਂ ਦਾ ਦਾਖਲਾ ਅਤੇ ਗਰੀਬ ਅਮੀਰ ਨੂੰ ਇਕੋ ਰੇਟ 'ਤੇ ਮਹਿੰਗੀ ਬਿਜਲੀ ਦੇਣ ਨਾਲ ਆਮ ਲੋਕਾਂ ਨੂੰ ਬਿਜਲੀ ਮਹਿੰਗੀ ਮਿਲੇਗੀ | ਉਨ੍ਹਾਂ ਕਿਹਾ ਕਿ ਸੋਧ ਬਿੱਲ ਦੇ ਖਿਲਾਫ ਸੰਯੁਕਤ ਕਿਸਾਨ ਮੋਰਚਾ ਪੂਰੇ ਭਾਰਤ ਵਿਚ ਡਟਵੀਂ ਲੜਾਈ ਲੜੇਗਾ | ਇਸੇ ਤਹਿਤ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਦਿੱਤੇ ਦਿਸ਼ਾ ਨਿਰਦੇਸ਼ ਅਨੁਸਾਰ 8 ਦਸੰਬਰ ਨੂੰ ਸਾਰੇ ਮੋਗਾ ਜ਼ਿਲ੍ਹੇ ਵਿਚ ਪਾਵਰ ਕੌਮ ਦੇ ਸਬ ਡਿਵੀਜ਼ਨ ਦਫਤਰਾਂ ਤੇ ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਦੇ ਸਹਿਯੋਗ ਨਾਲ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ | ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਸਮੁੱਚੇ ਜ਼ਿਲ੍ਹੇ ਵਿਚ ਇਸ ਵਿਰੋਧ ਪ੍ਰੋਗਰਾਮ ਵਿਚ ਪੂਰੇ ਜ਼ੋਰ ਸ਼ੋਰ ਨਾਲ ਸ਼ਮੂਲੀਅਤ ਕਰੇਗੀ |
ਪਿਛਲੀ ਖ਼ਬਰ ਡੀ.ਬੀ.ਟੀ. ਬਾਰੇ ਸਿਵਲ ਹਸਪਤਾਲ ਵਿਚ ਵਰਕਸ਼ਾਪ ਅਗਲੀ ਖ਼ਬਰ ਅੰਤਰਰਾਸ਼ਟਰੀ ਹਿੰਦੂ ਪ੍ਰੀਸ਼ਦ/ਰਾਸ਼ਟਰੀ ਬਜਰੰਗ ਦਲ ਮੋਗਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।