15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਚੋਣ ਰਿਹਰਸਲ ਦੌਰਾਨ ਅਧਿਆਪਕਾਂ ਨੂੰ ਕੱਢੇ ਗਏ ਨੋਟਿਸ ਦਾ ਮਾਸਟਰ ਕੇਡਰ ਯੂਨੀਅਨ ਵਲੋਂ ਸਖ਼ਤ ਵਿਰੋਧ

ਅਜੀਤ ਡੈਸਕ 09-12-2025
ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਧਾਲੀਵਾਲ, ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ, ਸਕੱਤਰ ਜਸਵੰਤ ਕੜਿਆਲ, ਸਹਾਇਕ ਸਕੱਤਰ ਅੰਮਿ੍ਤਪਾਲ ਸਿੰਘ, ਸਟੇਟ ਕਮੇਟੀ ਮੈਂਬਰ ਗਗਨਦੀਪ ਸਿੰਘ, ਨਿਰਵੈਰ ਸਿੰਘ, ਪ੍ਰੈੱਸ ਸਕੱਤਰ ਜਸਵਿੰਦਰ ਭਿੰਡਰ, ਵਿੱਤ ਸਕੱਤਰ ਗੁਰਪ੍ਰੀਤ ਸਿੰਘ, ਮੀਡੀਆ ਕੋਆਰਡੀਨੇਟਰ ਅਮਨਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਸਹਿਗਲ, ਮੀਤ ਪ੍ਰਧਾਨ ਨਵਦੀਪ ਬਾਜਵਾ, ਬਲਾਕ ਪ੍ਰਧਾਨ ਅਮਨਦੀਪ ਸਿੰਘ, ਨਿਰਮਲਜੀਤ ਸਿੰਘ, ਅਰੁਣ ਕੁਮਾਰ, ਸੰਦੀਪ, ਇੰਦਰਪਾਲ ਸਿੰਘ, ਚਰਨਜੀਤ ਸਿੰਘ ਸਮਾਲਸਰ ਨੇ ਸਾਂਝੇ ਤੌਰ 'ਤੇ ਜਾਣਕਾਰੀ ਦਿੰਦੇ ਦੱਸਿਆ ਕਿ 7 ਦਸੰਬਰ ਨੂੰ ਨਿਹਾਲ ਸਿੰਘ ਵਾਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਸਬੰਧੀ ਰੱਖੀ ਗਈ ਪਹਿਲੀ ਰਿਹਰਸਲ ਸਮੇਂ ਸਿੱਖਿਆ ਵਿਭਾਗ ਦੇ ਚਾਰ ਅਧਿਆਪਕਾਂ ਸੂਬਾ ਪ੍ਰਧਾਨ ਡੀ.ਟੀ.ਐਫ. ਦਿਗਵਿਜੇਪਾਲ ਸ਼ਰਮਾ, ਮਾਸਟਰ ਕੇਡਰ ਯੂਨੀਅਨ ਦੇ ਬਲਾਕ ਪ੍ਰਧਾਨ ਬਲਰਾਜ ਕੋਕਰੀ, ਜਸਵਿੰਦਰ ਸਿੰਘ ਈ.ਟੀ.ਟੀ. ਅਧਿਆਪਕ ਤੇ ਜਸਵੀਰ ਸਿੰਘ ਕਲਰਕ ਨੂੰ ਸ਼ਾਂਤਮਈ ਢੰਗ ਨਾਲ ਆਪਣਾ ਪੱਖ ਰੱਖਣ ਅਤੇ ਦੋਹਰੀ ਡਿਊਟੀ ਲਗਾਉਣ ਸਬੰਧੀ ਸ਼ਾਂਤਮਈ ਧਰਨਾ ਦੇਣ 'ਤੇ ਅਧਿਆਪਕਾਂ ਨੂੰ ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਵਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ ਜੋ ਕਿ ਲੋਕਤੰਤਰਿਕ ਅਧਿਕਾਰਾਂ ਦੀ ਉਲੰਘਣਾ ਹੈ | ਸੰਵਿਧਾਨ ਅਨੁਸਾਰ ਹਰ ਇਕ ਇਨਸਾਨ ਨੂੰ ਆਪਣਾ ਪੱਖ ਰੱਖਣ ਦਾ ਅਧਿਕਾਰ ਹੈ ਪਰ ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਵਲੋਂ ਨਾਦਰਸ਼ਾਹੀ ਰਵੱਈਆ ਅਪਣਾਇਆ ਗਿਆ ਤੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ | ਮਾਸਟਰ ਕੇਡਰ ਯੂਨੀਅਨ ਇਨ੍ਹਾਂ ਕੱਢੇ ਗਏ ਕਾਰਨ ਦੱਸੋ ਨੋਟਿਸ ਦਾ ਸਖ਼ਤ ਵਿਰੋਧ ਕਰਦੀ ਹੈ ਤੇ ਇਸ ਤਰ੍ਹਾਂ ਦੇ ਨੋਟਿਸਾਂ ਤੋਂ ਨਹੀਂ ਡਰਦੀ | ਸਿੱਖਿਆ ਵਿਭਾਗ ਨਾਲ ਸਬੰਧਿਤ ਸਾਰੀਆਂ ਅਧਿਆਪਕ ਜਥੇਬੰਦੀਆਂ ਵਲੋਂ ਇਸ ਕੱਢੇ ਗਏ ਨੋਟਿਸਾਂ ਅਤੇ ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਦੇ ਤਾਨਾਸ਼ਾਹੀ ਰਵੱਈਏ ਦੇ ਖ਼ਿਲਾਫ਼ ਮਿਤੀ 9 ਦਸੰਬਰ ਨੂੰ ਰੱਖੇ ਗਏ ਰੋਸ ਮੁਜ਼ਾਹਰੇ ਵਿਚ ਮਾਸਟਰ ਕੇਡਰ ਯੂਨੀਅਨ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰੇਗੀ | ਇਸ ਸਮੇਂ ਬਲਰਾਜ ਕੋਕਰੀ, ਨਿਰਮਲ ਸਿੰਘ, ਸੰਦੀਪ ਪੁਰੀ, ਪਰਮਿੰਦਰ ਸਿੰਘ, ਹਰਜਿੰਦਰ ਸਿੰਘ ਡੀਪੀ, ਸੋਢੀ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਥਾੲੀਂ ਬਿਜਲੀ ਸੋਧ ਬਿਲ ਦੀਆਂ ਕਾਪੀਆਂ ਫੂਕੀਆਂ ਅਗਲੀ ਖ਼ਬਰ ਕਿਸ਼ਨਪੁਰਾ ਕਲਾਂ ਦੇ ਕਈ ਪਰਿਵਾਰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।