15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਮੋਗਾ ਦੇ ਡੀ. ਸੀ. ਦਫ਼ਤਰ ਵਿਖੇ ਖ਼ਾਲਿਸਤਾਨ ਦਾ ਝੰਡਾ ਲਹਿਰਾਉਣ ਦੇ ਮਾਮਲੇ 'ਚ ਮੁਲਜ਼ਮ ਨੂੰ ਨਹੀਂ ਮਿਲੀ ਜ਼ਮਾਨਤ

ਅਜੀਤ ਡੈਸਕ 09-12-2025
ਐੱਸ. ਏ. ਐੱਸ. ਨਗਰ, 8 ਦਸੰਬਰ (ਕਪਿਲ ਵਧਵਾ)-ਮੁਹਾਲੀ ਸਥਿਤ ਵਿਸ਼ੇਸ਼ ਐੱਨ. ਆਈ. ਏ. ਅਦਾਲਤ ਨੇ ਸਾਲ 2020 'ਚ ਆਜ਼ਾਦੀ ਦਿਵਸ ਤੋਂ ਪਹਿਲਾਂ ਮੋਗਾ ਦੇ ਡੀ. ਸੀ. ਦਫ਼ਤਰ ਵਿਖੇ ਖ਼ਾਲਿਸਤਾਨ ਦਾ ਝੰਡਾ ਲਹਿਰਾਉਣ ਤੇ ਨਾਅਰਾ ਲਿਖਣ ਦੇ ਮਾਮਲੇ 'ਚ ਗਿ੍ਫ਼ਤਾਰ ਨੌਜਵਾਨ ਆਕਾਸ਼ਦੀਪ ਸਿੰਘ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ | ਇਸ ਮਾਮਲੇ 'ਚ 14 ਅਗਸਤ ਨੂੰ ਯੂਆਪਾ ਤੇ ਆਈ. ਪੀ. ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਐੱਫ. ਆਈ. ਆਰ. ਦਰਜ ਕਰਦਿਆਂ ਕੁੱਲ 4 ਵਿਅਕਤੀਆਂ ਜਸਪਾਲ ਸਿੰਘ, ਇੰਦਰਜੀਤ ਸਿੰਘ, ਜਗਵਿੰਦਰ ਸਿੰਘ ਤੇ ਆਕਾਸ਼ਦੀਪ ਸਿੰਘ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਦੌਰਾਨ ਸਿੱਖਸ ਫਾਰ ਜਸਟਿਸ ਦਾ ਨਾਂਅ ਸਾਹਮਣੇ ਆਉਣ 'ਤੇ ਮਾਮਲੇ ਦੀ ਜਾਂਚ ਐੱਨ. ਆਈ. ਏ. ਨੂੰ ਸੌਂਪ ਦਿੱਤੀ ਗਈ ਸੀ | ਮਾਮਲੇ ਦੀ ਜਾਂਚ ਪੂਰੀ ਹੋਣ 'ਤੇ ਵਿਸ਼ੇਸ਼ ਅਦਾਲਤ ਵਿਖੇ 23 ਅਗਸਤ 2021 ਨੂੰ ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਕੀਤੇ ਗਏ ਸਨ | ਇਸ ਸੰਵੇਦਨਸ਼ੀਲ ਮਾਮਲੇ 'ਚ ਐੱਨ. ਆਈ. ਏ. ਨੇ ਕੱੁਲ 128 ਗਵਾਹਾਂ ਦਾ ਹਵਾਲਾ ਦਿੱਤਾ ਸੀ | ਪਟੀਸ਼ਨਕਰਤਾ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਅਦਾਲਤ ਅੱਗੇ ਦਲੀਲ ਰੱਖੀ ਕਿ ਉਨ੍ਹਾਂ ਦੇ ਮੁਵੱਕਲ 'ਤੇ ਜੋ ਦੋਸ਼ ਲੱਗੇ ਹਨ, ਉਨ੍ਹਾਂ ਦੋਸ਼ਾਂ ਤਹਿਤ ਵੱਧ-ਵੱਧ ਤੋਂ 7 ਸਾਲਾਂ ਦੀ ਸਜ਼ਾ ਦਾ ਪ੍ਰਵਧਾਨ ਹੈ, ਜਿਸ 'ਚੋਂ ਉਹ 5 ਸਾਲ ਤੋਂ ਵੱਧ ਸਮਾਂ ਹਿਰਾਸਤ 'ਚ ਬਿਤਾ ਚੁੱਕਾ ਹੈ | ਇਸ ਦੇ ਨਾਲ ਹੀ ਇਸ ਮਾਮਲੇ 'ਚ ਉਸ ਦੀ ਭੂਮਿਕਾ ਝੰਡਾ ਲਹਿਰਾਉਣ ਤੇ ਖ਼ਾਲਿਸਤਾਨ ਦਾ ਹੋਕਾ ਦੇਣ ਵਾਲਿਆਂ ਦੀ ਵੀਡੀਓ ਬਣਾਉਣ ਵਾਲੇ ਵਜੋਂ ਦਰਸਾਈ ਗਈ ਹੈ | ਇਸ 'ਤੇ ਸਰਕਾਰੀ ਧਿਰ ਨੇ ਕਿਹਾ ਕਿ ਮੁਲਜ਼ਮ ਪ੍ਰਤੀਬੰਧਿਤ ਸੰਗਠਨ ਐੱਸ. ਐੱਫ. ਜੇ. ਨਾਲ ਜੁੜਿਆ ਹੋਇਆ ਹੈ, ਜਿਸ ਦਾ ਮੰਤਵ ਦੇਸ਼ ਨੂੰ ਤੋੜਨਾ ਹੈ | ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਉਪਰੰਤ ਅਦਾਲਤ ਨੇ ਆਕਾਸ਼ਦੀਪ ਸਿੰਘ (25) ਵਾਸੀ ਫ਼ਿਰੋਜ਼ਪੁਰ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ | ਅਦਾਲਤ ਦੇ ਇਸ ਫ਼ੈਸਲੇ 'ਤੇ ਬਚਾਅ ਧਿਰ ਦੇ ਵਕੀਲ ਨੇ ਕਿਹਾ ਕਿ ਜਗਵਿੰਦਰ ਸਿੰਘ ਨੂੰ ਹਾਈ ਕੋਰਟ ਵਲੋਂ ਜ਼ਮਾਨਤ ਦੀ ਰਾਹਤ ਮਿਲ ਚੁੱਕੀ ਹੈ, ਜਦ ਕਿ ਆਕਾਸ਼ਦੀਪ ਸਿੰਘ ਦੀ ਘੱਟ ਉਮਰ ਤੇ ਹਿਰਾਸਤੀ ਸਮੇਂ ਨੂੰ ਨਜ਼ਰਅੰਦਾਜ਼ ਕਰਨਾ ਅਦਾਲਤ ਦੀ ਨਾਇਨਸਾਫ਼ੀ ਹੈ |
ਪਿਛਲੀ ਖ਼ਬਰ ਬੀ.ਐਲ.ਓ. ਯੂਨੀਅਨ ਆਗੂਆਂ ਨੂੰ ਜਾਰੀ ਨੋਟਿਸ ਵਿਰੁੱਧ ਰੋਸ ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਦੀ ਦਾਖ਼ਲਾ ਪ੍ਰਵੇਸ਼ ਪ੍ਰੀਖਿਆ ਲਈ ਸਥਾਪਤ ਪ੍ਰੀਖਿਆ ਕੇਂਦਰਾਂ 'ਚ ਤਬਦੀਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।