15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਵੱਖ-ਵੱਥ ਥਾਈਾ ਚੋਣ ਪ੍ਰਚਾਰ ਜਾਰੀ

ਅਜੀਤ ਡੈਸਕ 09-12-2025
ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ)-ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਮੋਗਾ ਜ਼ਿਲ੍ਹੇ ਵਿਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਮੋਗਾ ਵਿਧਾਨ ਸਭਾ ਹਲਕੇ ਵਿਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਪ੍ਰਚਾਰ ਪੂਰੇ ਜ਼ੋਰਾਂ 'ਤੇ ਜਾਰੀ ਹੈ | ਅੱਜ ਬਲਾਕ ਸੰਮਤੀ ਧੱਲੇਕੇ ਤੋਂ ਉਮੀਦਵਾਰ ਜਸਵਿੰਦਰ ਕੌਰ, ਬਲਾਕ ਸੰਮਤੀ ਖੋਸਾ ਪਾਂਡੋ ਤੋਂ ਉਮੀਦਵਾਰ ਸੁਖਵਿੰਦਰ ਕੌਰ ਤੇ ਜ਼ਿਲ੍ਹਾ ਪ੍ਰੀਸ਼ਦ ਡਰੋਲੀ ਭਾਈ ਤੋਂ ਉਮੀਦਵਾਰ ਮਨਪ੍ਰੀਤ ਕੌਰ ਮਹੇਸ਼ਰੀ ਨੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਚੋਣ ਪ੍ਰਚਾਰ ਕੀਤਾ | ਪਿੰਡ ਵਾਸੀਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਲੋਕਾਂ ਦਾ ਭਾਰੀ ਸਮਰਥਨ ਤੇ ਵਿਸ਼ਵਾਸ ਉਤਸ਼ਾਹਜਨਕ ਹੈ | ਉਨ੍ਹਾਂ ਸਾਰਿਆਂ ਨੂੰ ਆਪਣੇ ਇਲਾਕੇ ਦੇ ਵਿਕਾਸ ਤੇ ਤਰੱਕੀ ਲਈ ਮਜ਼ਬੂਤ ਫ਼ੈਸਲੇ ਲੈਣ ਲਈ ਇਕੱਠੇ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤਣਗੇ | ਇਸ ਮੌਕੇ ਪਿੰਡ ਵਾਸੀਆਂ ਨੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੂੰ ਉਨ੍ਹਾਂ ਦੇ ਆਉਣ 'ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਪਿੰਡ ਧੱਲੇਕੇ, ਖੋਸਾ ਪਾਂਡੋ, ਡਰੋਲੀ ਭਾਈ ਤੋਂ ਵੱਡੀ ਗਿਣਤੀ 'ਚ ਲੋਕ ਤੇ ਪਾਰਟੀ ਵਲੰਟੀਅਰ ਮੌਜੂਦ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਹੋਵੇਗੀ-ਸੋਨੀ ਮੰਗਲਾ ਅਗਲੀ ਖ਼ਬਰ ਬਲਜੀਤ ਕੌਰ ਚੰਦ ਨਵਾਂ ਤੇ ਕਸ਼ਮੀਰ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।