15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਹੋਵੇਗੀ-ਸੋਨੀ ਮੰਗਲਾ

ਅਜੀਤ ਡੈਸਕ 09-12-2025
ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ)-ਪੰਜਾਬ 'ਚ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਭਾਜਪਾ ਦੇ ਉਮੀਦਵਾਰ ਭਾਰੀ ਜਿੱਤ ਪ੍ਰਾਪਤ ਕਰਨਗੇ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲੋੜਵੰਦਾਂ, ਗ਼ਰੀਬਾਂ ਤੇ ਆਮ ਲੋਕਾਂ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਹੁਣ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਲਾਭ ਪਹੁੰਚਾ ਰਹੀਆਂ ਹਨ | ਭਾਜਪਾ ਜ਼ਿਲ੍ਹਾ ਉਪ ਪ੍ਰਧਾਨ ਸੋਨੀ ਮੰਗਲਾ ਨੇ ਇਹ ਵਿਚਾਰ ਮੋਗਾ ਦੇ ਸਿੰਘਾਂਵਾਲਾ ਪਿੰਡ ਵਿਚ ਉਮੀਦਵਾਰ ਸੁਖਜੀਤ ਸਿੰਘ ਹੈਪੀ ਚੜਿੱਕ ਦੇ ਹੱਕ 'ਚ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ | ਇਸ ਮੌਕੇ ਬਹਾਦਰ ਸਿੰਘ, ਅਜਮੇਰ ਸਿੰਘ, ਮਨਪ੍ਰੀਤ ਸਿੰਘ, ਰਾਣੀ, ਕਰਨਦੀਪ ਕੌਰ, ਪਰਮਜੀਤ ਕੌਰ, ਹਰਜਿੰਦਰ ਕੌਰ ਅਤੇ ਹਰਪਾਲ ਸਿੰਘ ਮੌਜੂਦ ਸਨ | ਸੋਨੀ ਮੰਗਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀਆਂ ਯੋਜਨਾਵਾਂ ਦਾ ਦੇਸ਼ ਭਰ ਦੇ ਗ਼ਰੀਬਾਂ, ਖ਼ਾਸ ਕਰਕੇ ਔਰਤਾਂ ਨੂੰ ਫ਼ਾਇਦਾ ਹੋ ਰਿਹਾ ਹੈ |
ਪਿਛਲੀ ਖ਼ਬਰ ਵਿਧਾਇਕ ਬਿਲਾਸਪੁਰ ਨੇ 'ਆਪ' ਉਮੀਦਵਾਰਾਂ ਦੇ ਹੱਕ 'ਚ ਚੋਣ ਦੌਰੇ ਕੀਤੇ ਅਗਲੀ ਖ਼ਬਰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਵੱਖ-ਵੱਥ ਥਾਈਾ ਚੋਣ ਪ੍ਰਚਾਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।